JALANDHAR WEATHER

ਜਸਵੀਨ ਕੌਰ ਨੇ ਦਸਵੀਂ ’ਚ ਜ਼ਿਲ੍ਹੇ ਚੋਂ ਪਹਿਲਾ ਸਥਾਨ ਕੀਤਾ ਹਾਸਲ

ਬੱਧਨੀ ਕਲਾਂ, 26 ਮਈ (ਸੰਜੀਵ ਕੋਛੜ)- ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਬੱਧਨੀ ਕਲਾਂ ’ਚ ਉਸ ਸਮੇਂ ਖ਼ੁਸ਼ੀ ਦੀ ਲਹਿਰ ਦੌੜ ਗਈ ਜਦੋਂ ਦਸਵੀਂ ਜਮਾਤ ਮੈਰਿਟ ਦੇ ਆਏ ਨਤੀਜਿਆਂ ’ਚ ਸਕੂਲ ਦੀ ਵਿਦਿਆਰਥਣ ਜਸਵੀਨ ਕੌਰ ਪੁੱਤਰੀ ਸਤਨਾਮ ਸਿੰਘ ਵਾਸੀ ਰਾਉਕੇ ਕਲਾਂ ਨੇ 650 ਚੋਂ 639 (98.31) ਫ਼ੀਸਦੀ ਅੰਕ ਪ੍ਰਾਪਤ ਕਰਕੇ ਮੋਗਾ ਜ਼ਿਲ੍ਹੇ ’ਚ ਪਹਿਲਾ ਅਤੇ ਸੂਬੇ ਭਰ ’ਚ ਨੌਵਾਂ ਸਥਾਨ ਹਾਸਲ ਕੀਤਾ। ਸਕੂਲ ਦੇ ਪਿ੍ਰੰਸੀਪਲ ਕਰਮਜੀਤ ਸਿੰਘ, ਮੈਡਮ ਨਵਨੀਤ ਕੌਰ, ਮੈਡਮ ਜਸਵੀਰ ਕੌਰ, ਪ੍ਰੋ. ਧਰਮਿੰਦਰ ਸਿੰਘ ਆਦਿ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰਾਂ ਨੇ ਵਿਦਿਆਰਥਣ ਦਾ ਮੂੰਹ ਮਿੱਠਾ ਕਰਵਾ ਕੇ ਸਨਮਾਨਿਤ ਕੀਤਾ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ