JALANDHAR WEATHER

ਹੈਡ ਕਾਂਸਟੇਬਲ ਦੀ ਅਚਾਨਕ ਚੱਲੀ ਗੋਲੀ ਲੱਗਣ ਨਾਲ ਮੌਤ

ਖੰਨਾ, 26 ਮਈ (ਹਰਜਿੰਦਰ ਸਿੰਘ ਲਾਲ)- ਅੱਜ ਇੱਥੋਂ ਦੇ ਐਸ.ਐਸ.ਪੀ. ਦਫ਼ਤਰ ਵਿਚ ਹੈਡ ਕਾਂਸਟੇਬਲ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਹੈਡ ਕਾਂਸਟੇਬਲ ਆਪਣੀ 9 ਐਮ.ਐਮ. ਸਰਵਿਸ ਰਿਵਾਲਵਰ ਸਾਫ਼ ਕਰ ਰਿਹਾ ਸੀ ਕਿ ਅਚਾਨਕ ਗੋਲੀ ਚੱਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਉਹ 4 ਦਿਨ ਪਹਿਲਾਂ ਡੀ.ਐਸ.ਪੀ. ਗੁਰਮੀਤ ਸਿੰਘ ਦੇ ਨਾਲ ਗੰਨਮੈਨ ਵਜੋਂ ਤਾਇਨਾਤ ਹੋਇਆ ਸੀ। ਮ੍ਰਿਤਕ ਦੀ ਪਛਾਣ ਰਸ਼ਪਿੰਦਰ ਸਿੰਘ ਵਜੋਂ ਹੋਈ ਹੈ। ਗੋਲੀ ਚੱਲਣ ਦੀ ਅਵਾਜ਼ ਸੁਣ ਕੇ ਸਟਾਫ਼ ਨੇ ਮੌਕੇ ‘ਤੇ ਪਹੁੰਚ ਕੇ ਖੂਨ ਨਾਲ ਲੱਥਪੱਥ ਰਸ਼ਪਿੰਦਰ ਨੂੰ ਹਸਪਤਾਲ ਪਹੁੰਚਾਇਆ ਪਰ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ। ਪੁਲਿਸ ਵਲੋਂ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ