JALANDHAR WEATHER

ਮਾਮਲਾ ਕਲਾਨੌਰ ਸਬ ਡਵੀਜਨ ਭੰਗ ਕਰਨ ਦਾ-‘ਆਪ’ ਸਰਕਾਰ ਵਿਰੁੱਧ ਵੱਖ ਵੱਖ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ

ਕਲਾਨੌਰ, 29 ਮਈ (ਪੁਰੇਵਾਲ/ਕਾਹਲੋਂ)- ਪੰਜਾਬ ਸਰਕਾਰ ਦੇ ਕਲਾਨੌਰ ਤਹਿਸੀਲ ਨੂੰ ਭੰਗ ਕਰਕੇ ਡੇਰਾ ਬਾਬਾ ਨਾਨਕ ਤਹਿਸੀਲ ਨਾਲ ਜੋੜਨ ਦੇ ਫ਼ੈਸਲੇ ਵਿਰੁੱਧ ਵਿਚਾਰ ਵਟਾਂਦਰਾ ਕਰਨ ਲਈ ਸੰਯੁਕਤ ਕਿਸਾਨ ਮੋਰਚਾ ਅਤੇ ਹੋਰ ਸਮਾਜਿਕ ਧਾਰਮਿਕ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ ਪੰਜਾਬ, ਪੰਜਾਬ ਕਿਸਾਨ ਯੂਨੀਅਨ, ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਟਰਾਂਸਪੋਰਟ ਵਰਕਰਜ਼ ਜੂਨੀਅਰ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਕੁੱਲ ਹਿੰਦ ਕਿਸਾਨ ਸਭਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਸਾਬਕਾ ਸੈਨਿਕ ਸੰਘਰਸ਼ ਕਮੇਟੀ, ਕ੍ਰਾਂਤੀਕਾਰੀ ਡੇਅਰੀ ਯੂਨੀਅਨ ਪੰਜਾਬ ਸਮੇਤ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਸਥਾਨਕ ਸ਼ਿਵ ਮੰਦਿਰ ਪਾਰਕ ’ਚ ‘ਆਪ’ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਲਾਨੌਰ ਤਹਿਸੀਲ ਤੋੜਨ ਦਾ ਸਰਕਾਰ ਨੇ ਫ਼ੈਸਲਾ ਨਾ ਬਦਲਿਆ ਤਾਂ ਸਰਕਾਰ ਵੱਡੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ