JALANDHAR WEATHER

ਪ੍ਰਧਾਨ ਮੰਤਰੀ ਨੇ ਅਸਾਮ ਦੀ ਪਹਿਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ

ਨਵੀਂ ਦਿੱਲੀ, 29 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਗੁਹਾਟੀ ਤੋਂ ਨਿਊ ਜਲਪਾਈਗੁੜੀ ਤੱਕ ਵੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਆਸਾਮ ਸਮੇਤ ਪੂਰੇ ਉਤਰ ਪੂਰਬ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਉਤਰ ਪੂਰਬ ਦੇ ਸੰਪਰਕ ਨਾਲ ਜੁੜੇ ਤਿੰਨ ਕੰਮ ਚੱਲ ਰਹੇ ਹਨ। ਉੱਤਰ ਪੂਰਬ ਨੂੰ ਪਹਿਲੀ ਮੇਡ ਇਨ ਇੰਡੀਆ ਵੰਦੇ ਭਾਰਤ ਰੇਲਗੱਡੀ ਮਿਲ ਰਹੀ ਹੈ। ਦੂਜਾ, ਪੱਛਮੀ ਬੰਗਾਲ ਨੂੰ ਜੋੜਨ ਵਾਲੀ ਇਹ ਤੀਜੀ ਵੰਦੇ ਭਾਰਤ ਹੈ ਅਤੇ ਅਸਾਮ ਅਤੇ ਮੇਘਾਲਿਆ ਵਿਚ ਲਗਭਗ 425 ਕਿਲੋਮੀਟਰ ਦੇ ਟ੍ਰੈਕ ’ਤੇ ਬਿਜਲੀਕਰਨ ਦਾ ਕੰਮ ਪੂਰਾ ਕਰ ਲਿਆ ਗਿਆ ਹੈ।

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ