JALANDHAR WEATHER

ਦਿੱਲੀ ਔਰਤਾਂ ਤੇ ਲੜਕੀਆਂ ਲਈ ਅਸਰੁੱਖ਼ਿਅਤ- ਸਵਾਤੀ ਮਾਲੀਵਾਲ

ਨਵੀਂ ਦਿੱਲੀ, 29 ਮਈ- 16 ਸਾਲਾ ਲੜਕੀ ਨੂੰ ਚਾਕੂ ਮਾਰਨ ’ਤੇ ਗੱਲ ਕਰਦਿਆਂ ਦਿੱਲੀ ਮਹਿਲਾ ਆਯੋਗ ਦੀ ਮੁਖੀ ਸਵਾਤੀ ਮਾਲੀਵਾਲ ਨੇ ਕਿਹਾ ਕਿ ਮੈਂ ਅਜਿਹਾ ਡਰਾਉਣਾ ਮਾਮਲਾ ਕਦੇ ਨਹੀਂ ਦੇਖਿਆ। ਉਨ੍ਹਾਂ ਕਿਹਾ ਕਿ ਦਿੱਲੀ ਔਰਤਾਂ ਅਤੇ ਲੜਕੀਆਂ ਲਈ ਬਹੁਤ ਅਸੁਰੱਖ਼ਿਅਤ ਅਤੇ ਅਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਲੜਕੀ ਨੂੰ 40-50 ਵਾਰ ਚਾਕੂ ਮਾਰਿਆ ਗਿਆ ਅਤੇ ਫ਼ਿਰ ਕਈ ਵਾਰ ਪੱਥਰ ਮਾਰਿਆ ਗਿਆ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਇਹ ਸਭ ਸੀ.ਸੀ.ਟੀ.ਵੀ. ਵਿਚ ਕੈਦ ਹੋ ਗਿਆ ਹੈ। ਕਈ ਲੋਕਾਂ ਨੇ ਇਹ ਦੇਖਿਆ ਪਰ ਕਿਸੇ ਨੇ ਵੀ ਧਿਆਨ ਨਹੀਂ ਦਿੱਤਾ, ਇਹ ਸਭ ਕੁਝ ਕਾਨੂੰਨ ਵਿਵਸਥਾ ਦੀ ਪੂਰੀ ਤਰ੍ਹਾਂ ਨਾਕਾਮੀ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੈਂ ਇਸ ਸੰਬੰਧੀ ਕੇਂਦਰ ਸਰਕਾਰ ਨੂੰ, ਗ੍ਰਹਿ ਮੰਤਰਾਲੇ ਨੂੰ, ਦਿੱਲੀ ਗਵਰਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਨੂੰ ਉੱਚ ਪੱਧਰੀ ਮੀਟਿੰਗ ਬੁਲਾਉਣ ਦੀ ਅਪੀਲ ਕਰਦੀ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ