JALANDHAR WEATHER

ਜੰਮੂ-ਕਸ਼ਮੀਰ: ਸਰਹੱਦ ਪਾਰ ਕਰ ਰਹੇ 3 ਅੱਤਵਾਦੀ ਗ੍ਰਿਫ਼ਤਾਰ, ਆਈ.ਈ.ਡੀ. ਬਰਾਮਦ

ਸ੍ਰੀਨਗਰ, 31 ਮਈ- ਜੰਮੂ-ਕਸ਼ਮੀਰ ਦੇ ਪੀ.ਆਰ.ਓ. ਰੱਖਿਆ ਨੇ ਦੱਸਿਆ ਕਿ ਭਾਰਤੀ ਸੈਨਾ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਵਿਚ 30/31 ਮਈ ਦੀ ਦਰਮਿਆਨੀ ਰਾਤ ਨੂੰ ਖ਼ਰਾਬ ਮੌਸਮ ਅਤੇ ਮੀਂਹ ਦਾ ਫ਼ਾਇਦਾ ਚੁੱਕਦੇ ਹੋਏ ਪੁੰਛ ਸੈਕਟਰ ਵਿਚ ਕੰਟਰੋਲ ਰੇਖਾ ਦੇ ਨਾਲ ਵਾੜ ਨੂੰ ਪਾਰ ਕਰਨ ਦੀ ਕੋਸ਼ਿਸ਼ ਕਰਦੇ ਹੋਏ 3-4 ਅੱਤਵਾਦੀਆਂ ਨੂੰ ਰੋਕਿਆ। ਸੈਨਾ ਵਲੋਂ ਉਨ੍ਹਾਂ ’ਤੇ ਫ਼ਾਇਰਿੰਗ ਕੀਤੀ ਗਈ ਅਤੇ ਇਸ ਦੌਰਾਨ 3 ਅੱਤਵਾਦੀਆਂ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ। ਸੈਨਾ ਨੇ ਦੱਸਿਆ ਕਿ ਇਲਾਕੇ ਨੂੰ ਘੇਰ ਲਿਆ ਗਿਆ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਇਸ ਦੌਰਾਨ ਆਈ.ਈ.ਡੀ. ਅਤੇ ਨਾਰਕੋ ਸਮੇਤ ਕੁਝ ਹਥਿਆਰ ਬਰਾਮਦ ਕੀਤੇ ਗਏ ਹਨ। ਗੋਲੀਬਾਰੀ ’ਚ ਭਾਰਤੀ ਫ਼ੌਜ ਦਾ ਇਕ ਜਵਾਨ ਜ਼ਖਮੀ ਹੋ ਗਿਆ, ਜਿਸ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ