JALANDHAR WEATHER

ਪੰਜਾਬ ਪੁਲਿਸ ਨੇ ‘ਓ. ਪੀ. ਐਸ. ਕਲੀਨ’ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸ਼ੁਰੂ ਕੀਤੀ ਵੱਡੀ ਕਾਰਵਾਈ

ਚੰਡੀਗੜ੍ਹ, 31 ਮਈ- ਪੰਜਾਬ ਪੁਲਿਸ ਨੇ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਿਲ ਵਿਅਕਤੀਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਉਦੇਸ਼ ਨਾਲ ਰਾਜ ਵਿਆਪੀ ਮੁਹਿੰਮ ‘ਓ.ਪੀ.ਐਸ. ਕਲੀਨ’ ਸ਼ੁਰੂ ਕੀਤੀ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਚਲਾਈ ਗਈ ਸੀ। ਵਿਸ਼ੇਸ਼ ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਚਲਾਈ ਗਈ ਇਸ ਕਾਰਵਾਈ ਦੌਰਾਨ ਨਸ਼ਾ ਤਸਕਰਾਂ ਉਨ੍ਹਾਂ ਨਾਲ ਜੁੜੇ ਟਿਕਾਣਿਆਂ/ਘਰਾਂ ’ਤੇ ਛਾਪੇਮਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਸਾਰੇ ਪੁਲਿਸ ਕਮਿਸ਼ਨਰਾਂ ਤੇ ਐਸ.ਐਸ.ਪੀ. ਨੂੰ ਨਿੱਜੀ ਤੌਰ ’ਤੇ ਇਸ ਕਾਰਵਾਈ ਦੀ ਨਿਗਰਾਨੀ ਕਰਨ ਅਤੇ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਲੋੜੀਂਦੀ ਗਿਣਤੀ ਵਿਚ ਪੁਲਿਸ ਟੀਮਾਂ ਬਣਾਉਣ ਲਈ ਕਿਹਾ ਗਿਆ ਹੈ, ਤਾਂ ਜੋ ਉਹ ਸਮਕਾਲੀ ਤਰੀਕੇ ਨਾਲ ਛਾਪੇਮਾਰੀ ਕਰ ਸਕਣ। ਉਨ੍ਹਾਂ ਦੱਸਿਆ ਕਿ 5500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀ 650 ਪੁਲਿਸ ਟੀਮਾਂ ਨੇ 2247 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ ਅਤੇ ਨਸ਼ਾ ਤਸਕਰੀ ਦੇ ਮਾਮਲਿਆਂ ’ਚ ਸ਼ਾਮਿਲ ਵਿਅਕਤੀਆਂ ਦੇ 2125 ਘਰਾਂ ਦੀ ਤਲਾਸ਼ੀ ਲਈ ਗਈ, ਜਿਸ ਦੌਰਾਨ ਪੁਲਿਸ ਟੀਮਾਂ ਨੇ 1.8 ਕਿਲੋ ਹੈਰੋਇਨ, 82 ਕਿਲੋ ਭੁੱਕੀ, 1 ਕਿਲੋ ਅਫ਼ੀਮ, 5.35 ਲੱਖ ਰੁਪਏ ਦੀ ਡਰੱਗ ਮਨੀ ਅਤੇ ਚਾਰ ਅਸਲਾ ਬਰਾਮਦ ਕਰਨ ਤੋਂ ਇਲਾਵਾ ਨਾਜਾਇਜ਼ ਸ਼ਰਾਬ, ਲਾਹਣ ਅਤੇ ਵਾਹਨ ਬਰਾਮਦ ਕਰਕੇ 48 ਮੁਕੱਦਮੇ ਦਰਜ ਕੀਤੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਛਾਪੇ ਹੋਰ ਵੀ ਜਾਰੀ ਰਹਿਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ