JALANDHAR WEATHER

ਪੁਲਿਸ ਤੇ ਗੈਂਗਸਟਰਾਂ ਦਰਮਿਆਨ ਮੁਕਾਬਲੇ ਵਿਚ 2 ਕਾਬੂ

 ਐਸ.ਏ.ਐਸ. ਨਗਰ, 1 ਜੂਨ-(ਜਸਬੀਰ ਸਿੰਘ ਜੱਸੀ) ਬੀਤੀ ਦੇਰ ਰਾਤ ਖਰੜ ਵਿਚ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ 40 ਲੱਖ ਰੁਪਏ ਦੀ ਲੁੱਟ ਕਰ ਕੇ ਭੱਜੇ ਗੈਂਗਸਟਰਾਂ ਦਰਮਿਆਨ ਗਹਿਗੱਚ ਮੁਕਾਬਲਾ ਹੋਇਆ, ਜਿਸ ਵਿਚ ਦੋ ਗੈਂਗਸਟਰ ਕਾਬੂ ਕੀਤੇ ਗਏ। ਟਾਸਕ ਫੋਰਸ ਦੀ ਅਗਵਾਈ ਐਸ.ਪੀ. ਵਰਿੰਦਰ ਸਿੰਘ ਬਰਾੜ ਨੇ ਕੀਤੀ। ਗੈਂਗਸਟਰ ਆਈ-20 ਕਾਰ ਵਿਚ ਸਵਾਰ ਹੋ ਕੇ ਭੱਜ ਰਹੇ ਸਨ, ਜਿਨ੍ਹਾਂ ਪਿੱਛੇ ਪੁਲਿਸ ਪੈ ਗਈ। ਪੁਲਿਸ ਨੂੰ ਵੇਖ ਕੇ ਗੈਂਗਸਟਰਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਵਾਬੀ ਗੋਲੀਬਾਰੀ ਵਿਚ ਦੋਵੇਂ ਗੈਂਗਸਟਰ ਫੱਟੜ ਹੋ ਗਏ। ਹੁਣ ਉਨ੍ਹਾਂ ਦਾ ਸਰਕਾਰੀ ਹਸਪਤਾਲ ਵਿਚ ਜੇਰੇ ਇਲਾਜ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ