JALANDHAR WEATHER

ਚੇਅਰਮੈਨ ਨਿਯੁਕਤ ਕਰਨ ਲਈ ਇਕ ਵੀ ਸਾਫ਼-ਸੁਥਰਾ ਵਿਅਕਤੀ ਨਹੀਂ ਲੱਭ ਸਕੀ ‘ਆਪ’- ਸੁਖਪਾਲ ਸਿੰਘ ਖਹਿਰਾ

ਚੰਡੀਗੜ੍ਹ, 1 ਜੂਨ- ਪੰਜਾਬ ਸਰਕਾਰ ਵਲੋਂ ਵੱਖ-ਵੱਖ ਮਾਰਕੀਟ ਕਮੇਟੀ ਦੇ ਨਵੇਂ ਨਿਯੁਕਤ ਕੀਤੇ ਗਏ ਚੇਅਰਮੈਨਾਂ ਤਹਿਤ ਆਨੰਦਪੁਰ ਸਾਹਿਬ ਤੋਂ ਨਿਯੁਕਤ ਚੇਅਰਮੈਨ ਸੰਬੰਧੀ ਸੁਖਪਾਲ ਸਿੰਘ ਖਹਿਰਾ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਲਿਖਿਆ ਕਿ ਇਹ ਹੈਰਾਨ ਕਰਨ ਵਾਲਾ ਹੈ ਕਿ ਸਿਆਸਤ ਨੂੰ ਅਪਰਾਧੀਆਂ ਤੋਂ ਮੁਕਤ ਕਰਨ ਦਾ ਵਾਅਦਾ ਕਰਨ ਵਾਲੀ ਆਮ ਆਦਮੀ ਪਾਰਟੀ ਇਤਿਹਾਸਕ ਆਨੰਦਪੁਰ ਸਾਹਿਬ ਦੀ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਲਈ ਇਕ ਵੀ ਸਾਫ਼-ਸੁਥਰਾ ਵਿਅਕਤੀ ਨਹੀਂ ਲੱਭ ਸਕੀ। ਉਨ੍ਹਾਂ ਅੱਗੇ ਕਿ ਧਾਰਾ 306 ਅਧੀਨ ਆਤਮ ਹੱਤਿਆ ਲਈ ਉਕਸਾਉਣ ਕਾਰਨ ਜੇਲ੍ਹ ਵਿਚ ਬੰਦ ਕਮਿੱਕਰ ਸਿੰਘ ਨੂੰ ਚੇਅਰਮੈਨ ਨਿਯੁਕਤ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ