JALANDHAR WEATHER

ਡਾ. ਹਮਦਰਦ ਨੂੰ ਵਿਜੀਲੈਂਸ ਦੇ ਸੰਮਨ ਬਦਲਾਖ਼ੋਰੀ ਦੀ ਭਾਵਨਾ- ਗੁਰਸ਼ਰਨ ਕੌਰ

ਸੁਨਾਮ ਊਧਮ ਸਿੰਘ ਵਾਲਾ, 1 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਪਦਮ ਭੂਸ਼ਣ ਨਾਲ ਸਨਮਾਨਿਤ ਅਤੇ ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਸਰਕਾਰ ਦੇ ਇਸ਼ਾਰੇ ’ਤੇ ਵਿਜੀਲੈਂਸ ਬਿਊਰੋ ਵਲੋਂ ਤਲਬ ਕਰਨ ਦੇ ਫ਼ੈਸਲੇ ਦੀ ਸਖ਼ਤ ਨਿੰਦਿਆ ਕਰਦਿਆਂ ਕਿਹਾ ਕਿ ਡਾ. ਹਮਦਰਦ ਨੂੰ ਵਿਜੀਲੈਂਸ ਦੇ ਸੰਮਨ ਬਦਲਾਖ਼ੋਰੀ ਦੀ ਭਾਵਨਾ ਨਾਲ ਭੇਜੇ ਗਏ ਹਨ ਜੋ ਕਿ ਪੰਜਾਬ ਦੀ ਆਵਾਜ਼ ਤੇ ਪੰਜਾਬੀ ਭਾਸ਼ਾ ਦੇ ਸਿਰਮੌਰ ਅਖ਼ਬਾਰ ‘ਅਜੀਤ’ ’ਤੇ ਸਿੱਧਾ ਹਮਲਾ ਹੈ। ਡਾ. ਬਰਜਿੰਦਰ ਸਿੰਘ ਹਮਦਰਦ ਜਿੱਥੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਮੁੱਦਈ ਹਨ, ਉੱਥੇ ਹੀ ਸੱਚੀ ਅਤੇ ਸੁੱਚੀ ਸ਼ਖ਼ਸੀਅਤ ਦੇ ਪ੍ਰਸੰਸਕ ਵੀ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ