JALANDHAR WEATHER

ਨੰਬਰਦਾਰ ਯੂਨੀਅਨ ਮਮਦੋਟ ਵਲੋਂ ਮਾਨ ਸਰਕਾਰ ਦੇ ਰਵੱਈਏ ਦੀ ਨਿੰਦਾ

ਮਮਦੋਟ, 1 ਜੂਨ (ਸੁਖਦੇਵ ਸਿੰਘ ਸੰਗਮ)- ਪੰਜਾਬ ਨੰਬਰਦਾਰ ਯੂਨੀਅਨ ਸਬ ਤਹਿਸੀਲ ਮਮਦੋਟ ਦੀ ਮਹੀਨਾਵਾਰ ਮੀਟਿੰਗ ਦਫ਼ਤਰ ਤਹਿਸੀਲ ਕੰਪਲੈਕਸ ਮਮਦੋਟ ਵਿਖੇ ਪ੍ਰਧਾਨ ਵਰਿੰਦਰ ਸਿੰਘ ਵੈਰੜ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਯੂਨੀਅਨ ਆਗੂਆਂ ਨੇ ਅਦਾਰਾ ਅਜੀਤ ਪ੍ਰਕਾਸ਼ਨ ਸਮੂਹ ਦੇ ਪ੍ਰਬੰਧਕੀ ਸੰਪਾਦਕ ਡਾਕਟਰ ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਕੀਤੀ ਜਾ ਰਹੀ ਵਿਜੀਲੈਂਸ ਕਾਰਵਾਈ ਨੂੰ ਲੈ ਕੇ ਪੰਜਾਬ ਸਰਕਾਰ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ। ਪ੍ਰਧਾਨ ਵਰਿੰਦਰ ਸਿੰਘ ਵੈਰੜ ਨੇ ਕਿਹਾ ਕਿ ਡਾ. ਹਮਦਰਦ ਨੇ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਡਟ ਕੇ ਸਾਥ ਦਿੱਤਾ ਹੈ ਅਤੇ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਦਾ ਵਿਰੋਧ ਕੀਤਾ ਹੈ। ਇਸ ਮੌਕੇ ਜ਼ਿਲ੍ਹਾ ਉਪ ਪ੍ਰਧਾਨ ਦਵਿੰਦਰ ਸਿੰਘ, ਲਖਵਿੰਦਰ ਸਿੰਘ, ਮਹਿੰਦਰ ਸਿੰਘ ਚੱਕ ਘੁਬਾਈ, ਬਲਕਾਰ ਸਿੰਘ ਮੌਜੂਦ ਸਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ