JALANDHAR WEATHER

ਦਿੱਲੀ ਆਬਕਾਰੀ ਮਾਮਲਾ: ਦਿੱਲੀ ਹਾਈ ਕੋਰਟ ਨੇ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ

ਨਵੀਂ ਦਿੱਲੀ, 2 ਜੂਨ- ਦਿੱਲੀ ਹਾਈ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਸੰਬੰਧਿਤ ਈ.ਡੀ. ਮਾਮਲੇ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਨੇ ਇਸੇ ਮਾਮਲੇ ’ਚ ‘ਆਪ’ ਦੇ ਸਾਬਕਾ ਸੰਚਾਰ ਇੰਚਾਰਜ ਵਿਜੇ ਨਾਇਰ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਵੀ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਦੌਰਾਨ ਸਿਸੋਦੀਆ ਦੀ ਕਾਨੂੰਨੀ ਟੀਮ ਨੇ ਵੀ ਆਪਣੀ ਪਤਨੀ ਦੀ ਸਿਹਤ ਦੇ ਆਧਾਰ ’ਤੇ ਛੇ ਹਫ਼ਤਿਆਂ ਦੀ ਜ਼ਮਾਨਤ ਦੀ ਮੰਗ ਕਰਦਿਆਂ ਅੰਤਰਿਮ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ। ਈ.ਡੀ. ਨੇ ਇਸ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਹੈ ਕਿ ਉਹ ਪੁਲਿਸ ਸੁਰੱਖਿਆ ਹੇਠ ਆਪਣੀ ਪਤਨੀ ਨੂੰ ਮਿਲਣ ਜਾ ਸਕਦਾ ਹੈ। ਅੰਤਰਿਮ ਜ਼ਮਾਨਤ ਦੀ ਅਰਜ਼ੀ ’ਤੇ ਅਦਾਲਤ ਵਲੋਂ ਦੁਪਹਿਰ ਦੇ ਖਾਣੇ ਤੋਂ ਬਾਅਦ ਸੁਣਵਾਈ ਕੀਤੀ ਜਾਵੇਗੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ