JALANDHAR WEATHER

ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਰਾਹੁਲ ਗਾਂਧੀ ਦੀ ਟਿੱਪਣੀ ਉਸ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ- ਐਡਵੋਕੇਟ ਧਾਮੀ

ਅੰਮ੍ਰਿਤਸਰ, 2 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕੀਤੀਆਂ ਮਨਘੜਤ ਟਿੱਪਣੀਆਂ 'ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ ਰਾਹੁਲ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ ਹੈ । ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਉੱਚੀ ਸੁੱਚੀ ਸ਼ਖ਼ਸੀਅਤ ਅਤੇ ਬ੍ਰਹਿਮੰਡੀ ਵਿਚਾਰਧਾਰਾ ਪੂਰੀ ਮਨੁੱਖਤਾ ਨੂੰ ਜੋੜਣ ਵਾਲੀ ਹੈ, ਜਿਸ ਨਾਲ ਕਿਸੇ ਦੁਨਿਆਵੀ ਮਨੁੱਖ ਵਲੋਂ ਆਪਣੀ ਤੁਲਨਾ ਕਰਨਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ । ਰਾਹੁਲ ਗਾਂਧੀ ਨੇ ਆਪਣੀ ਨਿੱਜੀ ਅਤੇ ਰਾਜਸੀ ਯਾਤਰਾ ਨੂੰ ਪ੍ਰਭਾਸ਼ਿਤ ਕਰਨ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਹਵਾਲਾ ਦੇ ਕੇ ਵੱਡੀ ਅਵੱਗਿਆ ਕੀਤੀ ਹੈ । ਉਨ੍ਹਾਂ ਰਾਹੁਲ ਗਾਂਧੀ ਨੂੰ ਨਸੀਹਤ ਦਿੱਤੀ ਕਿ ਉਹ ਸਿੱਖਾਂ ਦੇ ਜ਼ਖਮਾਂ 'ਤੇ ਲੂਣ ਛਿੜਕਣ ਤੋਂ ਬਾਜ਼ ਆਉਣ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ