JALANDHAR WEATHER

ਨੈਸ਼ਨਲ ਐੱਸ.ਸੀ. ਕਮਿਸ਼ਨ ਦੀ ਟੀਮ ਪਹੁੰਚੀ ਪਿੰਡ ਕਾਨਿਆਂਵਾਲੀ, ਮਾਮਲਾ ਪਿੰਡ 'ਚ ਪੁਲਿਸ ਕੁੱਟਮਾਰ ਦੀ ਘਟਨਾ ਦਾ

ਸ੍ਰੀ ਮੁਕਤਸਰ ਸਾਹਿਬ, 2 ਜੂਨ (ਬਲਕਰਨ ਸਿੰਘ ਖਾਰਾ)-ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਾਨਿਆਂਵਾਲੀ ਵਿਖੇ ਪੁਲਿਸ ਨਾਲ ਮਾਰਕੁੱਟ ਦੀ ਘਟਨਾ ਦੇ ਮਾਮਲੇ ਵਿਚ ਪਿੰਡ ਵਾਸੀਆਂ ਵਲੋਂ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਘਰਸ਼ ਕੀਤਾ ਜਾ ਰਿਹਾ ਹੈ। ਪਿੰਡ ਦੇ ਦਲਿਤ ਭਾਈਚਾਰੇ ਦੇ ਲੋਕਾਂ ਦਾ ਕਥਿਤ ਦੋਸ਼ ਹੈ ਕਿ ਇਸ ਮਾਮਲੇ ਦੀ ਅਸਲੀਅਤ ਕੁਝ ਹੋਰ ਹੈ ਪੁਲਿਸ ਦਲਿਤ ਲੋਕਾਂ ਨੂੰ ਮਾਮਲਾ ਦਰਜ ਕਰ ਪ੍ਰੇਸ਼ਾਨ ਕਰ ਰਹੀ ਹੈ। ਇਸ ਮਾਮਲਾ 'ਚ ਅੱਜ ਨੈਸ਼ਨਲ ਐੱਸ.ਸੀ. ਕਮਿਸ਼ਨ ਵਿਜੇ ਸਾਂਪਲਾ ਵਲੋਂ ਇਕ ਟੀਮ ਪਿੰਡ ਕਾਨਿਆਂਵਾਲੀ ਵਿਖੇ ਪਹੁੰਚੀ। ਇਸ ਟੀਮ 'ਚ ਡੀ.ਆਈ.ਜੀ. ਅਵਨੀਤ ਕੌਰ, ਕੁਲਦੀਪ ਸਿੰਘ ਭੰਗੇਵਾਲਾ ਨਿੱਜੀ ਸਹਾਇਕ ਸ਼ਾਮਿਲ ਸਨ। ਪਿੰਡ ਵਾਸੀਆਂ ਨਾਲ ਮੀਟਿੰਗ ਉਪਰੰਤ ਉਨ੍ਹਾਂ ਕਿਹਾ ਕਿ ਮੌਕੇ ਦਾ ਜਾਇਜ਼ਾ ਲਿਆ ਗਿਆ ਅਤੇ ਇਸ ਉਪਰੰਤ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਰਿਪੋਰਟ ਕਮਿਸ਼ਨ ਨੂੰ ਸੌਂਪੀ ਜਾਵੇਗੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ