JALANDHAR WEATHER

ਪਹਿਲਵਾਨਾਂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 5 ਜੂਨ- ਰੈਸਲਿੰਗ ਫ਼ੈਡਰੇਸ਼ਨ ਆਫ਼ ਇੰਡੀਆ (ਡਬਲਿਊ.ਐਫ਼.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਉਲੰਪੀਅਨ ਪਹਿਲਵਾਨਾਂ ਬਜਰੰਗ ਪੁਨੀਆ, ਸਾਕਸ਼ੀ ਮਲਿਕ ਅਤੇ ਵਿਨੇਸ਼ ਫ਼ੋਗਾਟ ਨੇ ਬੀਤੇ ਦਿਨ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਬ੍ਰਿਜ ਭੂਸ਼ਣ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਜਾਣਕਾਰੀ ਅਨੁਸਾਰ ਪਹਿਲਵਾਨਾਂ ਨੇ ਬੀਤੀ ਰਾਤ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਆਪਣੀ ਚਿੰਤਾ ਜ਼ਾਹਰ ਕੀਤੀ ਅਤੇ ਹੋਈ ਲੰਬੀ ਬੈਠਕ ’ਚ ਉਨ੍ਹਾਂ ਨੂੰ ਸਾਰੀ ਜਾਣਕਾਰੀ ਦਿੱਤੀ। ਪਹਿਲਵਾਨਾਂ ਨੇ ਗ੍ਰਹਿ ਮੰਤਰੀ ਨੂੰ ਬ੍ਰਿਜ ਭੂਸ਼ਣ ਖ਼ਿਲਾਫ਼ ਚਾਰਜਸ਼ੀਟ ਜਲਦੀ ਦਾਖ਼ਲ ਕਰਵਾਉਣ ਦੀ ਅਪੀਲ ਕੀਤੀ ਸੀ ਪਰ ਫਿਲਹਾਲ ਇਸ ਸੰਬੰਧੀ ਕੋਈ ਫ਼ੈਸਲਾ ਨਹੀਂ ਲਿਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ