JALANDHAR WEATHER

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤੇ ਬੀ.ਕੇ.ਯੂ.ਏਕਤਾ ਆਜ਼ਾਦ ਵਲੋਂ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ 19 ਨੂੰ ਧਰਨੇ ਦੇਣ ਦਾ ਐਲਾਨ

ਜੰਡਿਆਲਾ ਗੁਰੂ, 11 ਜੂਨ-(ਰਣਜੀਤ ਸਿੰਘ ਜੋਸਨ)-ਭਾਰਤ ਮਾਲਾ ਪ੍ਰਾਜੈਕਟ ਦੇ ਤਹਿਤ ਪੰਜਾਬ ਅੰਦਰ ਬਿਨਾਂ ਯੋਗ ਮੁਆਵਜ਼ਾ ਦਿੱਤੇ ਐਕੁਆਇਰ ਕੀਤੀਆਂ ਜਾ ਰਹੀਆਂ ਜ਼ਮੀਨਾਂ ਅਤੇ ਪੰਚਾਇਤੀ ਜ਼ਮੀਨਾਂ ਦੀ ਆੜ ਹੇਠ ਆਬਾਦਕਾਰ ਕਿਸਾਨਾਂ ਮਜ਼ਦੂਰਾਂ ਦੇ ਉਜਾੜੇ ਖ਼ਿਲਾਫ਼ ਅਤੇ ਹੋਰ ਅਹਿਮ ਮੰਗਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ , ਰਾਣਾ ਰਣਬੀਰ ਸਿੰਘ , ਜਸਵਿੰਦਰ ਸਿੰਘ ਲੌਂਗੋਵਾਲ ਤੇ ਮਨਜੀਤ ਸਿੰਘ ਨਿਆਲ ਦੀ ਅਗਵਾਈ ਹੇਠ 19 ਜੂਨ ਨੂੰ ਪੰਜਾਬ ਭਰ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਦੇ ਕੇ ਮਸਲਿਆਂ ਦੇ ਹੱਲ ਲਈ ਮੰਗ ਪੱਤਰ ਦਿੱਤੇ ਜਾਣ ਦਾ ਐਲਾਨ ਕੀਤਾ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ