JALANDHAR WEATHER

ਕਿਸਾਨ ਅੰਦੋਲਨ ਨਿਰੰਤਰ ਰਹੇਗਾ ਜਾਰੀ- ਜਗਜੀਤ ਸਿੰਘ ਡੱਲੇਵਾਲ

ਚੰਡੀਗੜ੍ਹ, 19 ਮਾਰਚ (ਅਜਾਇਬ ਸਿੰਘ ਔਜਲਾ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਲਾਨ ਕੀਤਾ ਕਿ ਉਨ੍ਹਾਂ ਦਾ ਕਿਸਾਨ ਅੰਦੋਲਨ ਨਿਰੰਤਰ ਜਾਰੀ ਰਹੇਗਾ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਕੋਈ ਫਰਕ ਨਹੀਂ ਪੈਂਦਾ ਕਿ ਚੋਣ ਜ਼ਾਬਤਾ ਲੱਗ ਚੁੱਕਾ ਹੈ। ਜਗਜੀਤ ਸਿੰਘ ਡੱਲੇਵਾਲ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੇ ਕਿਸਾਨ ਅੰਦੋਲਨ ਨੂੰ ਪੂਰੇ ਦੇਸ਼ ਵਿਚੋਂ ਸਮਰਥਨ ਮਿਲ ਰਿਹਾ ਹੈ। ਇਸ ਮੌਕੇ ’ਤੇ ਸਰਵਣ ਸਿੰਘ ਪੰਧੇਰ, ਮਨਜੀਤ ਸਿੰਘ ਰਾਏ, ਕੋਹਾੜ ਅਤੇ ਹੋਰ ਕਿਸਾਨ ਆਗੂ ਵੀ ਮੌਜੂਦ ਰਹੇ, ਜਿਨ੍ਹਾਂ ਵਲੋਂ ਸਾਂਝੇ ਤੌਰ ’ਤੇ ਇਹ ਹੀ ਕਿਹਾ ਗਿਆ ਕਿ ਇਹ ਕਿਸਾਨ ਅਤੇ ਮਜ਼ਦੂਰਾਂ ਦੀ ਜ਼ਿੰਦਗੀ ਦੇ ਮਸਲਿਆਂ ਦਾ ਅੰਦੋਲਨ ਹੈ ਤੇ ਇਸ ਨੂੰ ਹਰ ਹੀਲੇ ਉਹ ਪੰਜ ਸਾਲ ਤੱਕ ਵੀ ਚਲਾਉਣ ਦਾ ਹੌਂਸਲਾ ਰੱਖਦੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ