JALANDHAR WEATHER

ਭਾਰਤੀ ਚੋਣ ਕਮਿਸ਼ਨ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦਾ ਕੀਤਾ ਤਬਾਦਲਾ

ਚੰਡੀਗੜ੍ਹ, 19 ਮਾਰਚ- ਭਾਰਤੀ ਚੋਣ ਕਮਿਸ਼ਨ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦਾ ਤਬਾਦਲਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸੇ ਤਰ੍ਹਾਂ ਰੋਪੜ ਰੇਂਜ ਦੇ ਏ.ਡੀ.ਜੀ.ਪੀ. ਜਸਕਰਨ ਸਿੰਘ ਅਤੇ ਬਾਰਡਰ ਰੇਂਜ ਦੇ ਡੀ.ਆਈ.ਜੀ. ਨਰਿੰਦਰ ਭਾਰਗਵ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਰੋਪੜ ਰੇਂਜ ਦੇ ਏ.ਡੀ.ਜੀ.ਪੀ. ਜਸਕਰਨ ਸਿੰਘ ਅਤੇ ਡੀ.ਆਈ.ਜੀ. ਬਾਰਡਰ ਨਰਿੰਦਰ ਭਾਰਗਵ ਛੇ ਮਹੀਨਿਆਂ ਵਿਚ ਸੇਵਾਮੁਕਤ ਹੋਣ ਵਾਲੇ ਹਨ। ਇਸ ਤੋਂ ਪਹਿਲਾਂ ਸੋਮਵਾਰ ਨੂੰ ਭਾਰਤੀ ਚੋਣ ਕਮਿਸ਼ਨ ਨੇ ਛੇ ਰਾਜਾਂ ਗੁਜਰਾਤ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਗ੍ਰਹਿ ਸਕੱਤਰਾਂ ਨੂੰ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ