ਮੁਖ਼ਤਾਰ ਅੰਸਾਰੀ ਦੀ ਮੌਤ ’ਤੇ ਨਹੀਂ ਹੋਣੀ ਚਾਹੀਦੀ ਰਾਜਨੀਤੀ- ਅਨੁਰਾਗ ਠਾਕੁਰ
ਲਖਨਊ, 29 ਮਾਰਚ- ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਦੀ ਮੌਤ ’ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਇਸ ਸੰਬੰਧੀ ਮੈਡੀਕਲ ਜਾਂਚ ਹੋ ਚੁੱਕੀ ਹੈ, ਜੇਕਰ ਨਿਆਂਇਕ ਜਾਂਚ ਦੀ ਮੰਗ ਕੀਤੀ ਗਈ ਹੈ ਤਾਂ ਉਹ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜਕੱਲ੍ਹ 25 ਸਾਲ ਦੇ ਨੌਜਵਾਨ ਤੋਂ ਲੈ ਕੇ 35 ਸਾਲ ਦੇ ਵਿਅਕਤੀ ਤੱਕ ਨੂੰ ਦਿਲ ਦਾ ਦੌਰਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਪਾ, ਕਾਂਗਰਸ ਅਤੇ ਬਸਪਾ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਕਿਸ ਨੇ ਸੁਰੱਖਿਆ ਦਿੱਤੀ ਹੈ ਅਤੇ ਅਜਿਹੀਆਂ ਘਟਨਾਵਾਂ ’ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ।