JALANDHAR WEATHER

6 ਕਿਲੋਂ ਅਫ਼ੀਮ ਸਮੇਤ ਦੋ ਵਿਅਕਤੀ ਪੁਲਿਸ ਨੇ ਕੀਤੇ ਕਾਬੂ

ਦਿੜ੍ਹਬਾ ਮੰਡੀ, 16 ਅਪ੍ਰੈਲ (ਹਰਬੰਸ ਸਿੰਘ ਛਾਜਲੀ)- ਦਿੜ੍ਹਬਾ ਪੁਲਿਸ ਨੇ 6 ਕਿਲੋ ਅਫ਼ੀਮ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਮੁੱਖ ਅਫ਼ਸਰ ਦਿੜ੍ਹਬਾ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਮੁਖਬਰੀ ਦੇ ਅਧਾਰ ’ਤੇ ਰਾਸ਼ਟਰੀ ਰਾਜ ਮਾਰਗ ’ਤੇ ਪਿੰਡ ਕਾਕੂਵਾਲਾ ਨੇੜੇ ਨਾਕਾਬੰਦੀ ਕਰਕੇ ਪੁਲਿਸ ਪਾਰਟੀ ਨੇ ਕੰਟੇਨਰ ਟਰੱਕ ਦੀ ਚੈਕਿੰਗ ਕੀਤੀ। ਟਰੱਕ ਮੱਧ ਪ੍ਰਦੇਸ਼ ਤੋਂ ਲੁਧਿਆਣਾ ਜਾ ਰਿਹਾ ਸੀ। ਤਲਾਸ਼ੀ ਦੌਰਾਨ ਉਸ ਵਿਚੋਂ 6 ਕਿਲੋ ਅਫ਼ੀਮ ਬਰਾਮਦ ਹੋਈ। ਇਸ ਮੌਕੇ ਓਮੇਸ਼ ਚੌਧਰੀ ਮੱਧ ਪ੍ਰਦੇਸ਼ ਅਤੇ ਅਸ਼ੋਕ ਕੁਮਾਰ ਮੱਧ ਪ੍ਰਦੇਸ਼ ਨੂੰ ਕਾਬੂ ਕਰ ਲਿਆ ਗਿਆ, ਜਿੰਨ੍ਹਾ ਖ਼ਿਲਾਫ਼ ਪੁਲਿਸ ਥਾਣਾ ਦਿੜ੍ਹਬਾ ਵਿਖੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ