JALANDHAR WEATHER

ਇਸ ਵਾਰ ਭਾਜਪਾ 150 ਸੀਟਾਂ ’ਤੇ ਜਾਵੇਗੀ ਸਿਮਟ- ਰਾਹੁਲ ਗਾਂਧੀ

ਲਖਨਊ, 17 ਅਪ੍ਰੈਲ- ਗਾਜ਼ੀਆਬਾਦ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਇਹ ਚੋਣ ਵਿਚਾਰਧਾਰਾ ਦੀ ਚੋਣ ਹੈ। ਇਕ ਪਾਸੇ ਆਰ.ਐਸ.ਐਸ. ਅਤੇ ਭਾਜਪਾ ਸੰਵਿਧਾਨ ਅਤੇ ਲੋਕਤੰਤਰੀ ਪ੍ਰਣਾਲੀ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਦੂਜੇ ਪਾਸੇ ਇੰਡੀਆ ਗਠਜੋੜ ਅਤੇ ਕਾਂਗਰਸ ਪਾਰਟੀ ਸੰਵਿਧਾਨ ਅਤੇ ਜਮਹੂਰੀਅਤ ਦੀ ਰਾਖੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਸਭ ਤੋਂ ਵੱਡਾ ਮੁੱਦਾ ਹੈ ਅਤੇ ਮਹਿੰਗਾਈ ਦੂਜੇ ਨੰਬਰ ’ਤੇ ਹੈ ਪਰ ਨਾ ਤਾਂ ਪ੍ਰਧਾਨ ਮੰਤਰੀ ਅਤੇ ਨਾ ਹੀ ਭਾਜਪਾ ਇਨ੍ਹਾਂ ਮੁੱਦਿਆਂ ਬਾਰੇ ਗੱਲ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਵਾਰ ਭਾਜਪਾ 150 ਸੀਟਾਂ ’ਤੇ ਹੀ ਸਿਮਟ ਜਾਵੇਗੀ। ਅਮੇਠੀ ਤੋਂ ਚੋਣ ਲੜਨ ਬਾਰੇ ਉਨ੍ਹਾਂ ਕਿਹਾ ਕਿ ਪਾਰਟੀ ਜੋ ਫ਼ੈਸਲਾ ਕਰੇਗੀ ਉਨ੍ਹਾਂ ਨੂੰ ਮਨਜ਼ੂਰ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵਲੋਂ ਦਿੱਤਾ ਗਿਆ ਇੰਟਵਿਊ ਸਕ੍ਰਪਟਿਡ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ