JALANDHAR WEATHER

ਮੁਲਾਜ਼ਮ ਜਥੇਬੰਦੀਆਂ ਦਾ ਵੱਡਾ ਚਿਹਰਾ ਬਲਵੀਰ ਸਿੰਘ ਗਰਚਾ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ

ਅੰਮ੍ਰਿਤਸਰ, 19 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦ ਮੁਲਾਜ਼ਮ ਜਥੇਬੰਦੀਆਂ ਦਾ ਵੱਡਾ ਚਿਹਰਾ ਬਲਵੀਰ ਸਿੰਘ ਗਰਚਾ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ ਹੋ ਗਏ। ਬਲਵੀਰ ਸਿੰਘ ਗਰਚਾ ਦਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਰਸਮੀ ਤੌਰ ’ਤੇ ਸਵਾਗਤ ਕੀਤਾ। ਇਸ ਮੌਕੇ ਸ਼ਹਿਰੀ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਬਲਵੀਰ ਸਿੰਘ ਗਰਚਾ ਪੰਜਾਬ ਨਾਲ ਸੰਬੰਧਿਤ ਵੱਖ-ਵੱਖ ਯੂਨੀਵਰਸਿਟੀਆਂ ਦੀ ਮੁਲਾਜ਼ਮ ਫ਼ੈਡਰੇਸ਼ਨ ਦੇ ਸਾਬਕਾ ਵਾਇਸ ਪ੍ਰਧਾਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਨਾਨ ਟੀਚਿੰਗ ਅਤੇ ਅਫ਼ਸਰ ਐਸੋਸੀਏਸ਼ਨ ਦੇ ਪ੍ਰਧਾਨ ਰਹਿ ਚੁੱਕੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ