JALANDHAR WEATHER

ਜੈਤੋ : ਮੰਡੀਆਂ ’ਚ ਰੁਲ ਰਹੇ ਕਿਸਾਨਾਂ ਨੇ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਜੈਤੋ, 22 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਲੋਕ ਸੰਘਰਸ਼ ਹਜ਼ੂਮ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਜੀਤ ਸਿੰਘ ਅਜਿੱਤਗਿੱਲ ਦੀ ਅਗਵਾਈ ਵਿਚ ਕਿਸਾਨਾਂ ਦਾ ਇਕ ਵਫਦ ਸਥਾਨਕ ਅਨਾਜ ਮੰਡੀ ਵਿਖੇ ਪਹੁੰਚਿਆ ਅਤੇ ਦਾਣਾ ਮੰਡੀ ਵਿਚ ਬੈਠੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਤੇ ਪੇਸ਼ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਵਿਚਾਰ ਚਰਚਾ ਕਰਨ ਉਪਰੰਤ ਕਿਸਾਨਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਤੇ ਕਿਹਾ ਕਿ ਸਰਕਾਰਾਂ ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੀ ਬਜਾਏ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨ ’ਤੇ ਤੁਲੀ ਹੋਈ ਹੈ ਕਿਉਂਕਿ ਅਚਾਨਕ ਆਏ ਮੀਂਹ ਤੇ ਗੜ੍ਹੇਮਾਰੀ ਕਾਰਨ ਕਣਕ ਵਿਚ ਨਮੀ ਜ਼ਿਆਦਾ ਹੋਣ ਕਾਰਨ ਤੁਲਾਈ ਸਮੇਂ ਸਿਰ ਨਹੀਂ ਹੋ ਰਹੀ, ਜਿਸ ਕਰਕੇ ਕਿਸਾਨਾਂ ਨੂੰ ਕਈ-ਕਈ ਦਿਨ ਮੰਡੀਆਂ ਵਿਚ ਰੁਲਣਾ ਪੈ ਰਿਹਾ ਹੈ। ਜਦਕਿ ਸਰਕਾਰਾਂ ਨੂੰ ਚਾਹੀਦਾ ਹੈ ਕਿ ਕਣਕ ਦੀ ਨਮੀ ਵਿਚ ਛੋਟ ਦਿੱਤੀ ਜਾਵੇ ਤੇ ਤੁਲਾਈ ਉਪਰੰਤ ਭਰੇ ਗੱਟਿਆਂ ਨੂੰ ਮੰਡੀਆਂ ਵਿਚ ਚੁੱਕਿਆ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ