JALANDHAR WEATHER

ਜਗਰਾਓਂ : 21 ਸਾਲ ਦੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਜਗਰਾਓਂ, 22 ਅਪ੍ਰੈਲ (ਕੁਲਦੀਪ ਸਿੰਘ ਲੋਹਟ)-ਸੱਟੇ ਦੇ ਪੈਸਿਆਂ ਨੂੰ ਲੈ ਕੇ ਹੋਇਆ ਟਕਰਾਅ ਖੂਨੀ ਲੜਾਈ ਵਿਚ ਬਦਲ ਗਿਆ ਤੇ ਇਸ ਲੜਾਈ ਵਿਚ 21 ਸਾਲਾ ਸ਼ਮਸ਼ੇਰ ਸਿੰਘ ਨਾਂਅ ਦੇ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਇਹ ਸਾਰੀ ਘਟਨਾ ਸੀ.ਸੀ.ਟੀ.ਵੀ. ਵਿਚ ਰਿਕਾਰਡ ਹੋ ਗਈ। ਇਹ ਘਟਨਾਕ੍ਰਮ ਉਸ ਵੇਲੇ ਵਾਪਰਿਆ ਜਦੋਂ ਜਗਰਾਓਂ ਦੀ ਪੁਰਾਣੀ ਦਾਣਾ ਮੰਡੀ ਵਿਚ ਸੱਟੇ ਦੇ ਪੈਸਿਆਂ ਦਾ ਹਿਸਾਬ ਕਿਤਾਬ ਕਰ ਰਹੇ ਸਨ ਤੇ ਨੌਜਵਾਨਾਂ ਵਿਚ ਲੜਾਈ ਹੋ ਗਈ, ਜਿਸ ਵਿਚ 21 ਸਾਲਾ ਨੌਜਵਾਨ ਸ਼ਮਸ਼ੇਰ ਸਿੰਘ ਦਾ ਕਤਲ ਕਰ ਦਿੱਤਾ ਗਿਆ।

ਮ੍ਰਿਤਕ ਦੇ ਭਰਾ ਤੇ ਮਾਂ ਨੇ ਦੱਸਿਆ ਕਿ ਲੜਾਈ ਕਿਸ ਕਾਰਨ ਕਰਕੇ ਹੋਈ ਹੈ, ਇਸ ਬਾਰੇ ਅਜੇ ਉਨ੍ਹਾਂ ਨੂੰ ਕੁਝ ਨਹੀਂ ਪਤਾ। ਉਨ੍ਹਾਂ ਦੱਸਿਆ ਕਿ ਸ਼ਮਸ਼ੇਰ ਸਿੰਘ ਨਸ਼ੇ ਦਾ ਆਦੀ ਸੀ ਤੇ ਉਸਨੂੰ ਪਹਿਲਾਂ ਹੀ ਬੇਦਖਲ ਕੀਤਾ ਹੋਇਆ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਸ਼ਮਸ਼ੇਰ ਕੁਝ ਸਮੇਂ ਤੋਂ ਉਹ ਨਸ਼ਾ ਛੱਡ ਵੀ ਗਿਆ ਸੀ ਤੇ ਅੱਜਕੱਲ ਵੀ ਕਦੇ-ਕਦੇ ਘਰ ਆਉਂਦਾ ਸੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ