JALANDHAR WEATHER

ਬਣ ਰਹੇ ਤਹਿਸੀਲ ਕੰਪਲੈਕਸ ਵਿਚ ਪ੍ਰਵਾਸੀ ਮਜ਼ਦੂਰ ਵਲੋਂ ਭੇਦਭਰੀ ਹਾਲਤ 'ਚ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

ਦਿੜ੍ਹਬਾ ਮੰਡੀ, 22 ਅਪ੍ਰੈਲ (ਜਸਵੀਰ ਸਿੰਘ ਔਜਲਾ )- ਦਿੜ੍ਹਬਾ ਵਿਖੇ ਬਣ ਰਹੇ ਤਹਿਸੀਲ ਕੰਪਲੈਕਸ ਵਿਚ ਪ੍ਰਵਾਸੀ ਮਜ਼ਦੂਰ ਵਲੋਂ ਭੇਦਭਰੀ ਹਾਲਤ 'ਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਪ੍ਰਾਪਤ ਵੇਰਵਿਆ ਅਨੁਸਾਰ ਅਜੇ ਪੁੱਤਰ ਰਾਮ ਪ੍ਰਸ਼ਾਦ ਵਾਸੀ ਮਿਕਰੌਲੀ, (ਉੱਤਰ ਪ੍ਰਦੇਸ਼) ਨਵੇਂ ਬਣ ਰਹੇ ਤਹਿਸੀਲ ਕੰਪਲੈਕਸ ਵਿਚ ਮਜ਼ਦੂਰੀ ਦਾ ਕੰਮ ਕਰਦਾ ਸੀ। ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਜਾਂਚ ਆਧਿਕਾਰੀ ਸਹਾਇਕ ਥਾਣੇਦਾਰ ਰਵੇਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ