ਪਹਿਲੇ ਪੜਾਅ ਦੀ ਵੋਟਿੰਗ ਤੋਂ ਬਾਅਦ, ਘਬਰਾਏ ਹੋਏ ਹਨ ਪ੍ਰਧਾਨ ਮੰਤਰੀ ਮੋਦੀ - ਵੇਣੂਗੋਪਾਲ
ਅਲਪੁਝਾ (ਕੇਰਲ), 26 ਅਪ੍ਰੈਲ - ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਵਿਚ ਕਾਂਗਰਸ ਦੇ ਉਮੀਦਵਾਰ ਕੇ.ਸੀ. ਵੇਣੂਗੋਪਾਲ ਨੇ ਅਲਪੁਝਾ ਹਲਕੇ ਵਿਚ ਇਕ ਪੋਲਿੰਗ ਬੂਥ ਵਿਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਦੀ ਵੋਟਿੰਗ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ ਘਬਰਾਏ ਹੋਏ ਹਨ।