JALANDHAR WEATHER

ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਬਾਬਾ ਬਲਵਿੰਦਰ ਸਿੰਘ ਦਾ ਹੋਇਆ ਕਤਲ

ਘੁਮਾਣ, 1 ਮਈ (ਬਮਰਾਹ)- ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਨਜ਼ਦੀਕ ਘੁਮਾਣ ਤੋਂ ਮਹਿਤਾ ਰੋਡ ’ਤੇ ਸਥਿਤ ਗੁਰਦੁਆਰਾ ਗੁਰੂ ਅਮਰਦਾਸ ਜੀ ਅਠਵਾਲ ਪੁੱਲ ਵਿਖੇ ਲੰਮੇ ਸਮੇਂ ਤੋਂ ਮੁੱਖ ਸੇਵਾਦਾਰ ਦੇ ਤੌਰ ’ਤੇ ਸੇਵਾਵਾਂ ਨਿਭਾ ਰਹੇ ਸੰਤ ਗਿਆਨੀ ਕਰਤਾਰ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੇ ਭਤੀਜੇ, ਜਨਰਲ ਸਕੱਤਰ ਸੰਤ ਸਮਾਜ ਅਤੇ ਮੁੱਖ ਬੁਲਾਰਾ ਦਮਦਮੀ ਟਕਸਾਲ ਬਾਬਾ ਬਲਵਿੰਦਰ ਸਿੰਘ ਦਾ ਉਨ੍ਹਾਂ ਦੇ ਹੀ ਰਿਹਾਇਸ਼ ਵਿਖ਼ੇ ਕਤਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਬਾਬਾ ਬਲਵਿੰਦਰ ਸਿੰਘ ਗੁਰਦੁਆਰਾ ਸਾਹਿਬ ਦੇ ਪਿਛਲੇ ਪਾਸੇ ਬਣੀ ਰਿਹਾਇਸ਼ ਵਿਚ ਰਹਿੰਦੇ ਸਨ, ਜਿਸ ਵਿਚ ਦੋ ਸੇਵਾਦਾਰ ਉਨ੍ਹਾਂ ਦੇ ਨਾਲ ਸਨ, ਜਿਨ੍ਹਾਂ ਵਿਚੋਂ ਇਕ ਸੇਵਾਦਾਰ ਨਾਲ ਉਨ੍ਹਾਂ ਦੀ ਰਾਤ ਕਰੀਬ 10 ਵਜੇ ਕੋਈ ਮਾਮੂਲੀ ਤਕਰਾਰ ਹੋਈ, ਜਿਸ ਤੋਂ ਬਾਅਦ ਉਸ ਨੌਜਵਾਨ ਨੇ ਆਪਣੇ ਇਕ ਤੇਜ਼ਧਾਰ ਹਥਿਆਰ ਨਾਲ ਬਾਬਾ ਬਲਵਿੰਦਰ ਸਿੰਘ ’ਤੇ ਅਨੇਕਾਂ ਵਾਰ ਕੀਤੇ ਤੇ ਫਰਾਰ ਹੋ ਗਿਆ। ਕਤਲ ਕਰਨ ਤੋਂ ਬਾਅਦ ਉਸ ਦੇ ਭੱਜਦਿਆਂ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਈ ਹੈ। ਇਸ ਸੰਬੰਧੀ ਥਾਣਾ ਘੁਮਾਣ ਦੇ ਮੁਖੀ ਬਿਕਰਮਜੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਰਮਨਦੀਪ ਸਿੰਘ ਪਿੰਡ ਸਲਾਹਪੁਰ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮੁਕਦਮਾ ਦਰਜ ਕਰ ਦਿੱਤਾ ਹੋਇਆ ਅਤੇ ਉਸ ਨੂੰ ਫੜ੍ਹਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ