JALANDHAR WEATHER

ਬੋਲਣ ਦੀ ਆਜ਼ਾਦੀ ਅਤੇ ਕਾਨੂੰਨ ਦੇ ਸ਼ਾਸਨ ਦੋਵਾਂ ਨੂੰ ਬਰਕਰਾਰ ਰੱਖਿਆ ਜਾਣਾ ਚਾਹੀਦਾ ਹੈ : ਜੋ ਬਈਡਨ

ਵਾਸ਼ਿੰਗਟਨ, ਡੀਸੀ [ਯੂਐਸ], ਮਈ 2 (ਏਐਨਆਈ): ਅਮਰੀਕੀ ਰਾਸ਼ਟਰਪਤੀ ਜੋ ਬਈਡਨ ਨੇ ਦੇਸ਼ ਭਰ ਦੀਆਂ ਕਈ ਯੂਨੀਵਰਸਿਟੀਆਂ ਵਿਚ ਚੱਲ ਰਹੇ ਫਲਸਤੀਨ ਪੱਖੀ ਪ੍ਰਦਰਸ਼ਨਾਂ 'ਤੇ ਚੁੱਪ ਤੋੜਦੇ ਹੋਏ, ਇਸ ਗੱਲ 'ਤੇ ਜ਼ੋਰ ਦਿੱਤਾ ਕਿ ਬੋਲਣ ਦੀ ਆਜ਼ਾਦੀ ਅਤੇ ਕਾਨੂੰਨ ਦੇ ਰਾਜ ਦੋਵਾਂ ਨੂੰ ਬਰਕਰਾਰ ਰੱਖਿਆ ਜਾਣਾ ਚਾਹੀਦਾ ਹੈ। ਰੂਜ਼ਵੈਲਟ ਰੂਮ ਤੋਂ ਆਪਣੇ ਸੰਬੋਧਨ ਵਿਚ, ਅਮਰੀਕੀ ਰਾਸ਼ਟਰਪਤੀ ਜੋ ਬਈਡਨ ਨੇ ਦੋ ਬੁਨਿਆਦੀ ਅਮਰੀਕੀ ਸਿਧਾਂਤਾਂ ਨੂੰ ਉਜਾਗਰ ਕੀਤਾ। ਉਨ੍ਹ ਕਿਹਾ ਕਿ ਪਹਿਲਾ ਹੈ ਬੋਲਣ ਦੀ ਆਜ਼ਾਦੀ ਦਾ ਅਧਿਕਾਰ ਅਤੇ ਲੋਕਾਂ ਨੂੰ ਸ਼ਾਂਤੀਪੂਰਵਕ ਇਕੱਠੇ ਹੋਣ ਅਤੇ ਉਨ੍ਹਾਂ ਦੀ ਆਵਾਜ਼ ਸੁਣਾਉਣ ਦਾ ਅਧਿਕਾਰ ਹੈ। ਦੂਜਾ ਕਾਨੂੰਨ ਦਾ ਰਾਜ ਹੈ। ਦੋਵਾਂ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਅਮਰੀਕਾ ਤਾਨਾਸ਼ਾਹ ਰਾਸ਼ਟਰ ਨਹੀਂ ਹੈ, ਉਨ੍ਹਾਂ ਕਿਹਾ ਕਿ ਇੱਥੇ ਲੋਕਾਂ ਦੀ ਸੁਣੀ ਜਾਂਦੀ ਹੈ ਅਤੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਸਭ ਤੋਂ ਵਧੀਆ ਪਰੰਪਰਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ