JALANDHAR WEATHER

ਟਰੈਕਟਰ ਟਰਾਲੀ ਤੇ ਮੋਟਰਸਾਈਕਲ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

 ਗੁਰੂ ਹਰ ਸਹਾਏ, 3 ਮਈ (ਕਪਿਲ ਕੰਧਾਰੀ)- ਬੀਤੀ ਰਾਤ ਗੁਰੂ ਹਰ ਸਹਾਏ ਦੇ ਨਾਲ ਲੱਗਦੇ ਪਿੰਡ ਸਰੂਪੇ ਵਾਲਾ ਵਿਖੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਇਸ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਹਾਦਸੇ ਸੰਬੰਧੀ ਜਾਣਕਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਯੁਵਰਾਜ ਸਿੰਘ ਨੇ ਦੱਸਿਆ ਕਿ ਗੁਰਬਖਸ਼ ਸਿੰਘ ਵਾਸੀ ਬੁੱਟਰ ਜੋ ਕਿ ਇਕ ਸ਼ੈਲਰ ਵਿਚ ਮਜ਼ਦੂਰੀ ਦਾ ਕੰਮ ਕਰਦਾ ਸੀ ਅਤੇ ਰਾਤ 11 ਵਜੇ ਦੇ ਕਰੀਬ ਉਹ ਆਪਣੇ ਕਿਸੇ ਰਿਸ਼ਤੇਦਾਰ ਕੋਲ ਜਾ ਰਿਹਾ ਸੀ ਤੇ ਜਦ ਉਹ ਪਿੰਡ ਸਰੂਪੇ ਵਾਲੇ ਕੋਲ ਪਹੁੰਚਿਆ ਤਾਂ ਉੱਥੇ ਇਕ ਟਰੈਕਟਰ ਟਰਾਲੀ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਟੱਕਰ ਇੰਨੀ ਭਿਆਨਕ ਸੀ ਕਿ ਗੁਰਬਖਸ਼ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਸ ਨੇ ਕਿਹਾ ਕਿ ਇਸ ਘਟਨਾ ਸੰਬੰਧੀ ਉਨ੍ਹਾਂ ਵਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ