JALANDHAR WEATHER

ਸਰਕਾਰੀ ਰਿਪਦਮਨ ਕਾਲਜ ਵਿਚ ਹੋਏ ਜਬਰ ਜਨਾਬ ਮਾਮਲੇ ਵਿਚ ਵਿਭਾਗ ਵਲੋਂ ਕਾਲਜ ਦੀ ਪ੍ਰਿੰਸੀਪਲ 'ਤੇ ਪੰਜ ਮੁਲਾਜ਼ਮਾ ਸਮੇਤ ਕੀਤੀ ਸਖ਼ਤ ਕਾਰਵਾਈ

ਨਾਭਾ, 4 ਮਈ (ਕਰਮਜੀਤ ਸਿੰਘ) ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਵਿਚ 27 ਮਾਰਚ ਨੂੰ ਤਿੰਨ ਬਾਹਰੋਂ ਆਏ ਨੌਜਵਾਨਾਂ ਵਲੋਂ ਬੀ.ਏ ਕਲਾਸ ਦੀ ਵਿਦਿਆਰਥਣ ਨਾਲ ਕਾਲਜ ਦੇ ਵਿਚ ਰੇਪ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ। ਭਾਵੇਂ ਕਿ ਪੁਲਿਸ ਵਲੋਂ ਇਹਨਾਂ ਤਿੰਨਾਂ ਆਰੋਪੀਆਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਪਹੁੰਚਾ ਦਿੱਤਾ ਸੀ ਪਰ ਹਾਇਰ ਐਜੂਕੇਸ਼ਨ ਦੀ ਤਿੰਨ ਮੈਂਬਰੀ ਕਮੇਟੀ ਵਲੋਂ ਕਾਲਜ ਦੇ ਅੰਦਰ ਹੋਈ ਘਟਨਾਕ੍ਰਮ ਦੀ ਬਰੀਕੀ ਦੇ ਨਾਲ ਜਾਂਚ ਕੀਤੀ ਗਈ ਅਤੇ ਹਾਇਰ ਐਜੂਕੇਸ਼ਨ ਦੇ ਵਲੋਂ ਕਾਲਜ ਦੇ ਪੰਜ ਸਟਾਫ਼ ਮੈਂਬਰਾਂ ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਜਿਸ ਵਿਚ ਪ੍ਰੋਫੈਸਰ ਨਰਿੰਦਰ ਸਿੰਘ ਅਤੇ ਪ੍ਰੋਫੈਸਰ ਕਰਨਪ੍ਰੀਤ ਮੈਡਮ ਨੂੰ ਟਰਮੀਨੇਟ ਕਰ ਦਿੱਤਾ ਗਿਆ ਹੈ। ਜਿਸ ਵਿਚ ਚਰਨਜੀਤ ਕੌਰ ਲਾਈਬਰੇਰੀਅਨ ਅਤੇ ਸਹਾਇਕ ਪ੍ਰੋਫੈਸਰ ਅਰਾਧਨਾ ਕਾਮਰਾ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਜਦੋਂ ਕਿ ਕਾਲਜ ਦੀ ਪ੍ਰਿੰਸੀਪਲ ਹਰਤੇਜ ਕੌਰ ਬੱਲ ਨੂੰ ਲਾਈਨ ਹਾਜ਼ਰ ਕੀਤਾ ਗਿਆ ਹੈ। ਇਸ ਮੌਕੇ ਤੇ ਨਾਭਾ ਕਾਲਜ ਦੀ ਵਾਈਸ ਪ੍ਰਿੰਸੀਪਲ ਹਤੇਸ਼ ਗੋਇਲ ਨੇ ਦੱਸਿਆ ਕਿ ਰੇਪ ਮਾਮਲੇ ਵਿਚ ਹਾਇਰ ਐਜੂਕੇਸ਼ਨ ਦੀ ਤਿੰਨ ਮੈਂਬਰੀ ਕਮੇਟੀ ਵਲੋਂ ਫੈਸਲਾ ਸੁਣਾਇਆ ਗਿਆ ਹੈ ਜਿਸ ਵਿਚ ਕਾਲਜ ਦੇ ਪੰਜ ਸਟਾਫ਼ ਮੈਂਬਰਾਂ ਦੇ iਖ਼ਲਾਫ਼ ਵਿਭਾਗੀ ਕਾਰਵਾਈ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ