JALANDHAR WEATHER

ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਨਾ ਨਿੰਦਣਯੋਗ -ਐਡਵੋਕੇਟ ਧਾਮੀ

ਅੰਮ੍ਰਿਤਸਰ, 4 ਮਈ (ਜਸਵੰਤ ਸਿੰਘ ਜੱਸ)- ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਆਮਦ ਤੋਂ ਪਹਿਲਾਂ ਚਲ ਰਹੇ ਗੁਰਮਤਿ ਸਮਾਗਮ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਦੀ ਸੁਰੱਖਿਆ ਕਰਮੀਆਂ ਵਲੋਂ ਚੈਕਿੰਗ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ ਸਤਿਕਾਰ ਤੇ ਮਰਯਾਦਾ ਸਿੱਖਾਂ ਲਈ ਵੱਡੀ ਮਹੱਤਤਾ ਰਖਦਾ ਹੈ, ਪਰ ਇਸ ਦੇ ਉਲਟ ਹਰਿਆਣਾ ਅੰਦਰ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੇ ਪੁਲਿਸ ਪ੍ਰਸ਼ਾਸਨ ਵਲੋਂ ਇਸ ਦਾ ਵੱਡਾ ਉਲੰਘਣ ਕੀਤਾ ਗਿਆ ਹੈ। ਹਰਿਆਣਾ ਪੁਲਿਸ ਦੇ ਕਰਮੀਆਂ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਦੁਨੀਆਂ ਭਰ ਦੀਆਂ ਵੱਡੀਆਂ ਸ਼ਖ਼ਸੀਅਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਨਾਲ ਨਤਮਸਤਕ ਹੁੰਦੀਆਂ ਹਨ, ਪਰੰਤੂ ਹਰਿਆਣਾ ਦੀ ਭਾਜਪਾ ਸਰਕਾਰ ਦੀ ਇਹ ਕਾਰਵਾਈ ਗੁਰੂ ਘਰ ਦੀਆਂ ਪ੍ਰੰਪਰਾਵਾਂ ਦੇ ਉਲਟ ਅਤੇ ਸੱਤਾ ਦੇ ਨਸ਼ੇ ਤੋਂ ਪ੍ਰਭਾਵਿਤ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ