JALANDHAR WEATHER

ਸੁਖਬੀਰ ਸਿੰਘ ਬਾਦਲ ਦੀ ਪੰਜਾਬ ਬਚਾਓ ਯਾਤਰਾ ਪਹੁੰਚੀ ਸੰਦੌੜ

ਸੰਦੌੜ, 11 ਮਈ (ਜਸਵੀਰ ਸਿੰਘ ਜੱਸੀ)-ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਐਡਵੋਕੇਟ ਇਕਬਾਲ ਸਿੰਘ ਝੂੰਦਾ ਦੇ ਹੱਕ ਵਿਚ ਹਲਕਾ ਇੰਚਾਰਜ ਮੈਡਮ ਜਾਹਿਦਾ ਸੁਲੇਮਾਨ ਦੀ ਅਗਵਾਈ ਹੇਠ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਵੱਡੀ ਰੈਲੀ ਦਾ ਆਯੋਜਨ ਕੀਤਾ ਗਿਆ। ਸੁਖਬੀਰ ਸਿੰਘ ਬਾਦਲ ਵਲੋਂ ਸ਼ੁਰੂ ਕੀਤੀ ਗਈ ਪੰਜਾਬ ਬਚਾਓ ਯਾਤਰਾ ਸਰਕਲ ਸੰਦੌੜ ਤੋਂ ਸ਼ੁਰੂ ਹੋ ਕੇ ਵੱਖ ਵੱਖ ਪਿੰਡਾਂ ਤੋਂ ਸ਼ੁਰੂ ਹੋ ਕੇ ਮਲੇਰਕੋਟਲਾ ਵੱਲ ਨੂੰ ਪਹੁੰਚੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਆਪਣੀ ਖੇਤਰੀ ਪਾਰਟੀ ਨਾਲ ਜੁੜ ਕੇ ਦਿੱਲੀ ਦੀਆਂ ਪਾਰਟੀਆਂ ਨੂੰ ਵਾਪਸ ਦਿੱਲੀ ਵੱਲ ਮੋੜਨਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਕਦੇ ਪੰਜਾਬ ਦਾ ਭਲਾ ਨਹੀਂ ਕੀਤਾ।

ਇਸ ਮੌਕੇ ਜਾਹਿਦਾ ਸੁਲੇਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਦੇ ਮਿਲ ਰਹੇ ਭਰਵੇਂ ਹੁੰਗਾਰੇ ਤੋਂ ਸਹਿਜ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਪੰਜਾਬ ਵਿਚ ਇਕ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵੱਡੀ ਜਿੱਤ ਪ੍ਰਾਪਤ ਕਰੇਗੀ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਹਮੇਸ਼ਾ ਹੀ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਡਟ ਕੇ ਸੰਘਰਸ਼ ਕੀਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ