JALANDHAR WEATHER

ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ

 ਅੰਮ੍ਰਿਤਸਰ, 13 ਮਈ (ਜਸਵੰਤ ਸਿੰਘ ਜੱਸ, ਰੇਸ਼ਮ ਸਿੰਘ)-ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਅੱਜ ਆਪਣੇ ਨਾਮਜ਼ਦਗੀ ਕਾਗਜ ਦਾਖ਼ਲ ਕਰਨ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ। ਇਸ ਮੌਕੇ ਉਨ੍ਹਾਂ ਦੀ ਪਤਨੀ ਅੰਦਲੀਬ ਕੌਰ ਔਜਲਾ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਪਰਕਰਮਾ ਦੀ ਇਕ ਛਬੀਲ ਤੇ ਕੁਝ ਸਮਾਂ ਸੇਵਾ ਵੀ ਕੀਤੀ। ਸ. ਔਜਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਕਾਗਜ਼ ਭਰਨ ਤੋਂ ਪਹਿਲਾਂ ਉਹ ਸ੍ਰੀ ਗੁਰੂ ਰਾਮਦਾਸ ਜੀ ਦਾ ਆਸਰਾ ਲੈਣ ਆਏ ਹਨ ਅਤੇ ਉਹ ਗੁਰੂ ਨਗਰੀ ਅੰਮ੍ਰਿਤਸਰ ਦੇ ਵਿਕਾਸ ਲਈ ਪੂਰੀ ਤਰ੍ਹਾਂ ਯਤਨਸ਼ੀਲ ਰਹਿਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ