JALANDHAR WEATHER

ਸ਼ੇਰ ਸਿੰਘ ਘੁਬਾਇਆ ਦੇ ਸਰਪੰਚ ਵੱਡੇ ਭਰਾ ਨੇ ਸ਼੍ਰੋਮਣੀ ਅਕਾਲੀਦਲ ਨੂੰ ਛੱਡ ਫੜ੍ਹਿਆ ਕਾਂਗਰਸ ਦਾ ਪੰਜਾ

ਮੰਡੀ ਘੁਬਾਇਆਂ, 14 ਮਈ (ਅਮਨ ਬਵੇਜਾ)-ਹਲਕਾ ਫਿਰੋਜਪੁਰ ਲੋਕ ਸਭਾ ਤੋਂ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਵੱਡੇ ਭਰਾ ਫੁੰਮਣ ਸਿੰਘ ਘੁਬਾਇਆ ਜੋਕਿ ਤਕਰੀਬਨ 6 ਸਾਲ ਪਹਿਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਦੀ ਹਾਜਰੀ 'ਚ ਸ਼ੇਰ ਸਿੰਘ ਘੁਬਾਇਆ ਨੂੰ ਛੱਡ ਸ਼੍ਰੋਮਣੀ ਅਕਾਲੀਦਲ 'ਚ ਸ਼ਾਮਿਲ ਹੋ ਗਏ ਸਨ ਅਤੇ ਸਰਪੰਚ ਬਣੇ ਪਰ ਅੱਜ ਘੁਬਾਇਆ ਪਰਿਵਾਰ ਦੇ ਯਤਨਾਂ ਸਦਕਾ ਉਨ੍ਹਾਂ ਨੇ ਪਰਿਵਾਰ ਸਮੇਤ ਕਾਂਗਰਸ ਦਾ ਪੰਜਾ ਫੜ੍ਹ ਲਿਆ ਹੈ। ਇਸ ਮੌਕੇ ਕਾਂਗਰਸ ਦੇ ਜਿਲ੍ਹਾਂ ਪ੍ਰਧਾਨ ਅਤੇ ਸਾਬਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆਂ ਅਤੇ ਵਰਿੰਦਰ ਸਿੰਘ ਘੁਬਾਇਆ ਨੇ ਪਾਰਟੀ 'ਚ ਸ਼ਾਮਿਲ ਕਰਵਾਇਆ ਅਤੇ ਕਿਹਾ ਕਿ ਉਨ੍ਹਾਂ ਦੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਹੋਰ ਮਜਬੂਤੀ ਮਿਲੀ ਹੈ। ਜਿਸ ਕਰਕੇ ਅਕਾਲੀਦਲ ਨੂੰ ਵੱਡਾ ਝਟਕਾ ਲਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ