ਘਰੇਲੂ ਕਲੇਸ਼ ਕਾਰਨ ਵਿਆਹੁਤਾ ਵਲੋਂ ਜ਼ਹਿਰੀਲੀ ਚੀਜ ਖ਼ਾਣ ਨਾਲ ਮੌਤ
ਹੰਡਿਆਇਆ, 14 ਮਈ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਵਿਖੇ ਘਰੇਲੂ ਕਲੇਸ਼ ਕਾਰਨ ਇਕ ਵਿਆਹੁਤਾ ਔਰਤ ਵਲੋਂ ਜ਼ਹਿਰੀਲੀ ਚੀਜ਼ ਖ਼ਾਣ ਨਾਲ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਸੁਰਜੀਤ ਕੌਰ ਉਰਫ਼ ਸੀਤਾਂ ਪਤਨੀ ਚਮਕੌਰ ਸਿੰਘ ਵਾਸੀ ਹੰਡਿਆਇਆ ਨੇ ਬੀਤੀ ਸ਼ਾਮ ਘਰੇਲੂ ਕਲੇਸ਼ ਕਾਰਨ ਜ਼ਹਿਰੀਲੀ ਚੀਜ ਖਾ ਲਈ , ਜਿਸ ਨਾਲ ਉਸ ਦੀ ਮੌਤ ਹੋ ਗਈ। ਪੁਲਿਸ ਵਲੋਂ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ।