JALANDHAR WEATHER

ਪਿਸਤੌਲ ਦੀ ਨੋਕ 'ਤੇ ਸੁਨਿਆਰੇ ਦੀ ਦੁਕਾਨ 'ਚੋਂ ਗਹਿਣੇ ਲੁੱਟ ਕੇ ਨੌਜਵਾਨ ਫਰਾਰ

ਛੇਹਰਟਾ, 14 ਮਈ (ਪੱਤਰ ਪ੍ਰੇਰਕ)-ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ੍ਹ ਜੀ. ਟੀ. ਰੋਡ ਵਿਖੇ ਸਥਿਤ ਸਦਿਓੜਾ ਜਿਊਲਰਜ਼ ਮੋਦੇ ਵਾਲੇ ਦੀ ਦੁਕਾਨ ਵਿਚ ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਦਾ ਮਾਮਲਾ ਸਾਹਮਣੇ ਆਇਆ ਹੈ। 2 ਨੌਜਵਾਨਾਂ ਵਲੋਂ ਇਸ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਸ਼ਾਮ ਕਰੀਬ ਪੰਜ ਵਜੇ 2 ਨੌਜਵਾਨ ਪਿਸਤੌਲ ਦੀ ਨੋਕ ਉਤੇ ਦੁਕਾਨ ਵਿਚੋਂ ਗਹਿਣੇ ਲੁੱਟ ਕੇ ਫਰਾਰ ਹੋ ਗਏ। ਇਹ ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ ਹੈ। ਪੀੜਤ ਦੁਕਾਨਦਾਰ ਨੇ ਕਿਹਾ ਕਿ ਲੱਖਾਂ ਰੁਪਏ ਦੇ ਸੋਨੇ-ਚਾਂਦੀ ਦੇ ਗਹਿਣੇ ਲੁਟੇਰੇ ਲੈ ਗਏ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ