JALANDHAR WEATHER

ਆਮ ਆਦਮੀ ਪਾਰਟੀ ਦਾ ਸਰਕਲ ਇੰਚਾਰਜ ਅਕਾਲੀ ਦਲ ਚ ਸ਼ਾਮਿਲ

 ਗੁਰੂ ਹਰਸਹਾਏ, 15 ਮਈ (ਹਰਚਰਨ ਸਿੰਘ ਸੰਧੂ) - ਗੁਰੂ ਹਰਸਹਾਏ ਹਲਕੇ ਅੰਦਰ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੇ ਸਰਕਲ ਇੰਚਾਰਜ ਨੇ ਸਾਥੀਆਂ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੌਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰ ਲਈ।ਆਮ ਆਦਮੀ ਪਾਰਟੀ ਦੇ ਸਰਕਲ ਇੰਚਾਰਜ ਤਰਸੇਮ ਸਿੰਘ ਵਿਰਕ ਦੇ ਘਰ ਪਿੰਡ ਕੋਹਰ ਸਿੰਘ ਵਾਲਾ ਵਿਖੇ ਪੁੱਜੇ ਅਕਾਲੀ ਦਲ ਹਲਕਾ ਗੁਰੂ ਹਰਸਹਾਏ ਦੇ ਇੰਚਾਰਜ ਵਰਦੇਵ ਸਿੰਘ ਮਾਨ ਨੇ ਆਪ ਦੇ ਸਰਕਲ ਇੰਚਾਰਜ ਤਰਸੇਮ ਸਿੰਘ ਵਿਰਕ ਤੇ ਹੋਰਨਾਂ ਦਾ ਸਿਰਪਾਉ ਪਾ ਕੇ ਸਵਾਗਤ ਕੀਤਾ। ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਮੌਹ ਭੰਗ ਹੋ ਗਿਆ ਕਿਉਂਕਿ ਆਮ ਆਦਮੀ ਪਾਰਟੀ ਵਾਅਦਿਆਂ 'ਤੇ ਖ਼ਰੀ ਨਹੀਂ ਉਤਰੀ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ