JALANDHAR WEATHER

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਪੁਰਖਿਆਂ ਦੇ ਪਿੰਡ ਕੀਤਾ ਚੋਣ ਪ੍ਰਚਾਰ, ਆਪ ਅਤੇ ਕਾਂਗਰਸ ਤੇ ਕੀਤੇ ਤਿੱਖੇ ਸ਼ਬਦੀ ਹਮਲੇ

ਸੰਗਤ ਮੰਡੀ, 16ਮਈ (ਦੀਪਕ ਸ਼ਰਮਾ)- ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਨੇੜੇ ਆ ਰਹੀਆਂ ਹਨ ਚੋਣ ਮੈਦਾਨ ਵੀ ਪੂਰੀ ਤਰਹਾਂ ਭੱਖ ਚੁੱਕੇ ਹਨ। ਇਸੇ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕੇ ਦੇ ਪਿੰਡ ਪਥਰਾਲਾ ਘੁਦਾ ਅਤੇ ਦਿਉਣ ਵਿਖੇ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਆਪਣੇ ਪੁਰਖਿਆਂ ਦੇ ਪਿੰਡ ਘੁੱਦਾ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਜੋ ਵਿਕਾਸ ਬਠਿੰਡਾ ਲੋਕ ਸਭਾ ਹਲਕੇ ਵਿਚ ਹੋਏ ਹਨ ਤੁਸੀਂ ਭਲੀ ਭਾਤ ਜਾਣਦੇ ਹੋ ਉਨ੍ਹਾਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨਾਲ ਗੱਪ ਮਾਰ ਕੇ ਸੱਤਾ ਹਾਸਲ ਕੀਤੀ ਹੈ, ਜਿਸ ਕਾਰਨ ਹੁਣ ਹਰ ਵਰਗ ਇਸ ਸਰਕਾਰ ਤੋਂ ਦੁਖੀ ਹੈ ਉਨ੍ਹਾਂ ਕਿਹਾ ਹੈ ਕਿ ਦੁਬਾਰਾ ਫਿਰ ਤੁਸੀਂ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਮੈਂਬਰ ਪਾਰਲੀਮੈਂਟ ਬਣਾ ਦਿਓ ਫਿਰ ਦੇਖਣਾ ਕਿਸ ਤਰ੍ਹਾਂ ਬਠਿੰਡਾ ਲੋਕ ਸਭਾ ਹਲਕਾ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹ ਲਵੇਗਾ। ਇਸ ਮੌਕੇ ਉਨ੍ਹਾਂ ਨਾਲ ਹਲਕਾ ਇੰਚਾਰਜ ਪ੍ਰਕਾਸ਼ ਸਿੰਘ ਭੱਟੀ, ਅਤੇ ਹੋਰ ਆਗੂ ਤੇ ਵਰਕਰ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ