JALANDHAR WEATHER

ਸਿੰਗਲਾ ਵਲੋਂ ਵੱਖ ਵੱਖ ਪਿੰਡਾਂ 'ਚ ਚੋਣ ਪ੍ਰਚਾਰ

ਕਟਾਰੀਆਂ, 16 ਮਈ (ਪ੍ਰੇਮੀ ਸੰਧਵਾਂ)-ਲੋਕ ਸਭਾ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਵਲੋਂ ਵੱਖ-ਵੱਖ ਹਲਕੇ ਦੇ ਪਿੰਡਾਂ ਵਿਖੇ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਬਕਾ ਐਮ.ਪੀ ਜਸਬੀਰ ਸਿੰਘ ਡਿੰਪਾ, ਸਾਬਕਾ ਵਿਧਾਇਕ ਚੌਧਰੀ ਤਰਲੋਚਨ ਸਿੰਘ ਸੂੰਢ, ਅਤੇ ਹੋਰ ਕਾਂਗਰਸੀ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਅਸਮਾਨਾਂ ਨੂੰ ਚੁੰਮ ਰਹੀ ਮਹਿੰਗਾਈ ਨੇ ਲੋਕਾਂ ਦਾ ਜਿਉਣਾ ਦੁੱਬਰ ਕਰ ਦਿੱਤਾ ਹੈ। ਜਿਸ ਕਾਰਨ ਵਿਰੋਧੀ ਪਾਰਟੀਆਂ ਤੋਂ ਅੱਕੇ ਲੋਕ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਸੰਦੀਪ ਸਿੰਘ ਲਾਲੀ ਆਦਿ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ