JALANDHAR WEATHER

ਛੱਤੀਸਗੜ੍ਹ: ਸੁਰੱਖਿਆ ਬਲਾਂ ਨਾਲ ਮੁਠਭੇੜ ਵਿਚ ਇਕ ਨਕਸਲੀ ਢੇਰ

ਰਾਏਪੁਰ, 18 ਮਈ- ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿਚ ਸੁਰੱਖਿਆ ਕਰਮੀਆਂ ਨਾਲ ਗੋਲੀਬਾਰੀ ਵਿਚ ਇਕ ਨਕਸਲੀ ਮਾਰਿਆ ਗਿਆ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਤੋਲਨਈ ਅਤੇ ਟੈਟਰਾਈ ਪਿੰਡਾਂ ਦੇ ਵਿਚਕਾਰ ਇਕ ਜੰਗਲੀ ਪਹਾੜੀ ’ਤੇ ਸਵੇਰੇ ਗੋਲੀਬਾਰੀ ਹੋਈ ਜਦੋਂ ਸੁਰੱਖਿਆ ਕਰਮੀਆਂ ਦੀ ਇਕ ਟੀਮ ਨਕਸਲ ਵਿਰੋਧੀ ਮੁਹਿੰਮ ’ਤੇ ਨਿਕਲ ਰਹੀ ਸੀ। ਉਨ੍ਹਾਂ ਦੱਸਿਆ ਕਿ ਇਲਾਕੇ ’ਚ ਨਕਸਲੀਆਂ ਦੀ ਮੌਜੂਦਗੀ ਬਾਰੇ ਮਿਲੀ ਜਾਣਕਾਰੀ ਦੇ ਆਧਾਰ ’ਤੇ ਸ਼ੁੱਕਰਵਾਰ ਰਾਤ ਨੂੰ ਮੁਹਿੰਮ ਚਲਾਈ ਗਈ ਸੀ। ਉਨ੍ਹਾਂ ਕਿਹਾ ਕਿ ਗੋਲੀਬਾਰੀ ਰੁਕਣ ਤੋਂ ਬਾਅਦ, ਮੌਕੇ ਤੋਂ ਇਕ ਨਕਸਲੀ ਦੀ ਲਾਸ਼, ਇਕ ਮਜ਼ਲ ਲੋਡਿੰਗ ਬੰਦੂਕ ਅਤੇ ਵਿਸਫੋਟਕਾਂ ਦਾ ਇਕ ਭੰਡਾਰ ਬਰਾਮਦ ਕੀਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਨਕਸਲੀ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ, ਉਨ੍ਹਾਂ ਕਿਹਾ ਕਿ ਨੇੜਲੇ ਇਲਾਕਿਆਂ ਵਿਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ