JALANDHAR WEATHER

ਸ਼੍ਰੌਮਣੀ ਅਕਾਲੀ ਦਲ ਵਲੋਂ ਗੁਰੂ ਹਰ ਸਹਾਏ ਵਿਖੇ ਖੋਲਿਆ ਆਪਣਾ ਚੋਣ ਦਫ਼ਤਰ

ਗੁਰੂਹਰਸਹਾਏ, 18 ਮਈ‌ (ਹਰਚਰਨ ਸਿੰਘ ਸੰਧੂ)-ਸ਼੍ਰੌਮਣੀ ਅਕਾਲੀ ਦਲ ਵਲੋਂ ਗੁਰੂ ਹਰ ਸਹਾਏ ਦੇ ਰਾਮ ਚੌਕ ਵਿਖੇ ਆਪਣਾ ਚੋਣ ਦਫ਼ਤਰ ਖੋਲਿਆ ਗਿਆ ਹੈ। ਦਫ਼ਤਰ ਵਿਖੇ ਪਹਿਲਾ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਅਤੇ ਇਸ ਉਪਰੰਤ ਹੀ ਚੋਣ ਦਫ਼ਤਰ ਦਾ ਉਦਘਾਟਨ ਲੋਕ ਸਭਾ ਫਿਰੋਜ਼ਪੁਰ ਤੋਂ ਅਕਾਲੀ ਦਲ ਦੇ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਦੇ ਭਤੀਜੇ ਹਰਪਿੰਦਰ ਸਿੰਘ ਮਾਨ ਨੇ ਕੀਤਾ।ਇਸ ਮੌਕੇ ਤੇ ਉਨ੍ਹਾਂ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਲੀਮਾਨੀ ਹਲਕੇ ਫਿਰੋਜ਼ਪੁਰ ਦੇ ਹਰ ਵਿਧਾਨ ਸਭਾ ਹਲਕੇ ਅੰਦਰ ਸ਼੍ਰੌਮਣੀ ਅਕਾਲੀ ਦਲ ਦੀ ਲਹਿਰ ਚਲ ਰਹੀ ਹੈ ਅਤੇ ਲੋਕਾ ਨੇ ਅਕਾਲੀ ਦਲ ਨੂੰ ਜਿਤਾਉਣ ਦਾ ਮਨ ਬਣਾਇਆ ਹੋਇਆ ਹੈ। ਯੂਥ ਅਕਾਲੀ ਆਗੂ ਹਰਪਿੰਦਰ ਸਿੰਘ ਮਾਨ ਨੇ ਕਿਹਾ ਲੋਕਾਂ ਦੇ ਉਤਸ਼ਾਹ ਅਤੇ ਸਹਿਯੋਗ ਨਾਲ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਅਕਾਲੀ ਦਲ ਵੱਡੇ ਫਕਰ ਨਾਲ ਜਿੱਤ ਪ੍ਰਾਪਤ ਕਰੇਗਾ। ਕਿਉਂ ਕੇ ਭਾਜਪਾ, ਕਾਂਗਰਸ ਤੇ ਆਮ ਆਦਮੀ ਪਾਰਟੀ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ ਇਸ ਲੋਕ ਖ਼ੇਤਰੀ ਪਾਰਟੀ ਸ਼੍ਰੌਮਣੀ ਅਕਾਲੀ ਦਲ ਨੂੰ ਪਸੰਦ ਕਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ