JALANDHAR WEATHER

ਪੰਜਾਬ ਨੂੰ ਖ਼ੁਸ਼ਹਾਲ ਬਣਾਉਣਾ ਹੀ ਸਾਡੀ ਪਾਰਟੀ ਦਾ ਏਜੰਡਾ- ਸੁਖਬੀਰ ਸਿੰਘ ਬਾਦਲ

ਜਲੰਧਰ, 18 ਮਈ- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਗਿਆ। ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਨੈਸ਼ਨਲ ਪਾਰਟੀਆਂ ਕਾਰਨ ਪੰਜਾਬ ਵਿਚ ਕਾਲਾ ਦੌਰ ਆਇਆ ਸੀ। ਉਨ੍ਹਾਂ ਕਿਹਾ ਕਿ ਕਈ ਪਾਰਟੀਆਂ ਲਈ ਸਿਰਫ਼ ਵੋਟ ਜ਼ਰੂਰੀ ਹੈ, ਦੇਸ਼ ਦੀ ਏਕਤਾ ਨਹੀਂ। ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਤੇ ਪੰਥ ਲਈ ਸਟੈਂਡ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਕਿਸੇ ਇਕ ਧਰਮ ਜਾਂ ਸਮਾਜ ਦਾ ਨਹੀਂ ਬਲਕਿ ਸਾਰੇ ਤਬਕਿਆਂ ਦਾ ਹੈ। ਉਨ੍ਹਾਂ ਕਿਹਾ ਕਿ ਅੱਜ ਅਸੀਂ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਰਹੇ ਹਾਂ ਤੇ ਪੰਜਾਬ ਨੂੰ ਖ਼ੁਸ਼ਹਾਲ ਬਣਾਉਣਾ ਹੀ ਸਾਡੀ ਪਾਰਟੀ ਦਾ ਏਜੰਡਾ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ