JALANDHAR WEATHER

ਥਾਣਾ ਨੰਦਗੜ੍ਹ ਤੋ ਪੁਲਿਸ ਨੇ ਤਿੰਨ ਮੋਟਰਸਾਈਕਲ ਚੋਰਾਂ ਨੂੰ ਕੀਤਾ ਕਾਬੂ

ਸੰਗਤ ਮੰਡੀ, 18 ਮਈ (ਦੀਪਕ ਸ਼ਰਮਾ)-ਬਠਿੰਡਾ ਬਾਦਲ ਰੋਡ ਤੇ ਪੈਂਦੇ ਥਾਣਾ ਨੰਦਗੜ੍ਹ ਦੀ ਪੁਲਿਸ ਪਾਰਟੀ ਨੇ ਇਕ ਚੋਰ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਕੇ ਚੋਰੀ ਕੀਤੇ ਗਏ ਮੋਟਰਸਾਈਕਲ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ।ਜਾਣਕਾਰੀ ਦਿੰਦੇ ਹੋਏ ਥਾਣਾ ਨੰਦਗੜ੍ਹ ਦੇ ਮੁਖੀ ਸਬ ਇੰਸਪੈਕਟਰ ਪਰਮਿੰਦਰ ਕੌਰ ਨੇ ਦੱਸਿਆ ਹੈ ਕਿ ਮੰਗਲਜੀਤ ਸਿੰਘ ਵਾਸੀ ਘੁੱਦਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮੈਂ ਆਪਣੇ ਮੋਟਰਸਾਈਕਲ ਤੇ ਆਪਣੇ ਕੰਮ ਲਈ ਬੱਸ ਸਟੈਂਡ ਘੁੱਦਾ ਤੇ ਗਿਆ ਸੀ। ਜਿੱਥੇ ਕਿ ਮੇਰਾ ਮੋਟਰਸਾਈਕਲ ਚੋਰੀ ਹੋ ਗਿਆ ਉਨ੍ਹਾਂ ਦੱਸਿਆ ਹੈ ਕਿ ਤਫਤੀਸ਼ ਦੌਰਾਨ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਚੋਰੀ ਕੀਤਾ ਗਿਆ ਮੋਟਰਸਾਈਕਲ ਬਰਾਮਦ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਹੈ ਕਿ ਕਾਬੂ ਕੀਤੇ ਗਏ ਤਿੰਨਾਂ ਨੌਜਵਾਨਾਂ ਦੀ ਪਹਿਚਾਣ ਮਨਪ੍ਰੀਤ ਸਿੰਘ, ਅਮਨਪ੍ਰੀਤ ਸਿੰਘ ਤੇ ਲਵਪ੍ਰੀਤ ਸਿੰਘ ਵਾਸੀ ਝੁੰਬਾ ਦੇ ਤੌਰ ਤੇ ਹੋਈ ਹੈ। ਜਿੰਨ੍ਹਾਂ ਖ਼ਿਲਾਫ਼ ਥਾਣਾ ਨੰਦਗੜ੍ਹ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਤਫਤੀਸ਼ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ