JALANDHAR WEATHER

ਟੀ.ਐਮ.ਸੀ. ਕਰ ਰਹੀ ਤੁਸ਼ਟੀਕਰਨ ਦੀ ਰਾਜਨੀਤੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਪੱਛਮੀ ਬੰਗਾਲ, 19 ਮਈ-ਇਥੋਂ ਦੇ ਮੇਦਿਨੀਪੁਰ ਵਿਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਟੀ.ਐਮ.ਸੀ. ਦੀਆਂ ਸਾਜ਼ਿਸ਼ਾਂ ਨੂੰ ਰੋਕਣ ਲਈ ਕੇਂਦਰ ਵਿਚ ਇਕ ਮਜ਼ਬੂਤ ਅਤੇ ਸਥਿਰ ਭਾਜਪਾ ਸਰਕਾਰ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਟੀ.ਐਮ.ਸੀ. ਦੇ ਤੁਸ਼ਟੀਕਰਨ ਨੇ ਬੰਗਾਲ ਦੀ ਆਬਾਦੀ ਵਿਚ ਗੜਬੜ ਪੈਦਾ ਕਰ ਦਿੱਤੀ ਹੈ। ਸਮਾਜਿਕ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ। ਇਹ ਘੁਸਪੈਠੀਏ ਸੂਬੇ ਵਿਚ ਆਬਾਦੀ ਦੇ ਸੰਤੁਲਨ ਨੂੰ ਵਿਗਾੜ ਰਹੇ ਹਨ ਤੇ ਹਿੰਦੂ ਬਹੁਤ ਸਾਰੇ ਖੇਤਰਾਂ ਵਿਚ ਘੱਟ ਗਿਣਤੀ ਬਣ ਗਏ ਹਨ, ਉਹ ਦਲਿਤਾਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਜ਼ਮੀਨਾਂ 'ਤੇ ਕਬਜ਼ਾ ਕਰ ਰਹੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ