JALANDHAR WEATHER

ਈਰਾਨ ਦੇ ਰਾਸ਼ਟਰਪਤੀ ਦੀ ਮੌਤ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ, 20 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਈਰਾਨ ਦੇ ਰਾਸ਼ਟਰਪਤੀ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸਲਾਮਿਕ ਰਿਪਬਲਿਕ ਆਫ਼ ਈਰਾਨ ਦੇ ਰਾਸ਼ਟਰਪਤੀ ਡਾ. ਸਈਦ ਇਬਰਾਹਿਮ ਰਾਇਸੀ ਦੇ ਦੁਖਦਾਈ ਦਿਹਾਂਤ ਤੋਂ ਬਹੁਤ ਦੁਖੀ ਅਤੇ ਸਦਮੇ ਵਿਚ ਹਾਂ। ਭਾਰਤ-ਇਰਾਨ ਦੁਵੱਲੇ ਸੰਬੰਧਾਂ ਨੂੰ ਮਜ਼ਬੂਤ ਕਰਨ ਵਿਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੇ ਪਰਿਵਾਰ ਅਤੇ ਈਰਾਨ ਦੇ ਲੋਕਾਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ। ਭਾਰਤ ਇਸ ਦੁੱਖ ਦੀ ਘੜੀ ਵਿਚ ਇਰਾਨ ਦੇ ਨਾਲ ਖੜਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ