JALANDHAR WEATHER

ਪਹਿਲੀ ਵਾਰ ਲੋਕ ਚੋਣਾਂ ਇਕੱਲਿਆਂ ਲੜ ਰਹੇ ਹੈ ਅਕਾਲੀ

ਮੰਡੀ ਲਾਧੂਕਾ, 20 ਮਈ (ਮਨਪ੍ਰੀਤ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਦੇ ਹੱਕ ਵਿਚ ਜਲਾਲਾਬਾਦ ਵਿਖੇ ਚੋਣ ਪ੍ਰਚਾਰ ਕਰਨ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਇਕੱਠ ਨੂੰ ਦੇਖ ਕੇ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਦੀ ਪਿੱਠ ਥਾਪੜਦਿਆਂ ਕਿਹਾ ਕਿ ਸਤਿੰਦਰਜੀਤ ਸਿੰਘ ਮੰਟਾ, ਜਗਸੀਰ ਸਿੰਘ ਬੱਬੂ ਜੈਮਲਵਾਲਾ ਤੇ ਸਮੂਹ ਜਲਾਲਾਬਾਦ ਦੀ ਲੀਡਰਸ਼ਿਪ ਦੀ ਮਿਹਨਤ ਦੀ ਬਦੌਲਤ ਹਲਕਾ ਜਲਾਲਾਬਾਦ ਦੇ ਲੋਕ ਨਰਦੇਵ ਸਿੰਘ ਬੌਬੀ ਮਾਨ ਨੂੰ ਵੱਡੀ ਲੀਡ ਨਾਲ ਜਿਤਾ ਕੇ ਲੋਕ ਸਭਾ ਵਿਚ ਭੇਜਣਗੇ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਹਿਲੀ ਵਾਰ ਲੋਕ ਚੋਣਾਂ ਇਕੱਲਿਆਂ ਲੜ ਰਹੇ ਹੈ ਤੇ ਜਿਸ ਦਾ ਇਤਿਹਾਸ ਕੁਰਬਾਨੀਆ ਨਾਲ ਭਰਿਆ ਪਿਆ ਹੈ ਜਿਸ ਨੇ ਦੇਸ਼ ਦੀ ਆਜ਼ਾਦੀ ਵਿਚ ਵਡਮੁੱਲਾ ਯੋਗਦਾਨ ਪਾਇਆ ਅਤੇ ਸਭ ਤੋਂ ਵੱਧ ਜੇਲ੍ਹਾਂ ਕੱਟੀਆਂ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਲੜਾਈਆਂ ਲੜੀਆਂ ਤੇ ਦਿੱਲੀ ਵਾਲਿਆਂ ਪਾਰਟੀਆਂ ਨੇ ਪੰਜਾਬ ਨੂੰ ਲੁਟਣ ਤੇ ਕੁੱਟਣ ਤੋਂ ਬਿਨਾਂ ਹੋਰ ਕੁਝ ਨਹੀਂ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ