JALANDHAR WEATHER

ਛੱਤੀਸਗੜ੍ਹ ਹਾਦਸਾ: ਪ੍ਰਧਾਨ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ, 20 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਛੱਤੀਸਗੜ੍ਹ ਵਿਖੇ ਵਾਪਰੇ ਸੜਕ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਕਵਾਰਧਾ, ਛੱਤੀਸਗੜ੍ਹ ਵਿਚ ਵਾਪਰਿਆ ਸੜਕ ਹਾਦਸਾ ਬੇਹੱਦ ਦਰਦਨਾਕ ਹੈ। ਇਸ ਹਾਦਸੇ ਵਿਚ ਜਿਨ੍ਹਾਂ ਲੋਕਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਪ੍ਰਤੀ ਮੇਰੀ ਸੰਵੇਦਨਾ ਹੈ। ਇਸ ਦੇ ਨਾਲ ਹੀ ਮੈਂ ਸਾਰੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਦੱਸ ਦੇਈਏ ਕਿ ਛੱਤੀਸਗੜ੍ਹ ਵਿਚ ਪਿਕਅਪ ਦੇ ਪਲਟਣ ਕਾਰਨ ਵਾਪਰੇ ਹਾਦਸੇ ’ਚ ਹੁਣ ਤੱਕ 18 ਲੋਕਾਂ ਦੀ ਮੌਤ ਹੋ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ