JALANDHAR WEATHER

ਬਾਬੂ ਰਜਿੰਦਰ ਦੀਪਾ ਵਲੋਂ ਝੂੰਦਾ ਦੇ ਹੱਕ ਵਿਚ ਚੋਣ ਪ੍ਰਚਾਰ ਨੂੰ ਕੀਤਾ ਤੇਜ਼

ਲੌਂਗੋਵਾਲ, 21 ਮਈ (ਸ. ਸ.ਖੰਨਾ, ਵਿਨੋਦ)-ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਇਕਬਾਲ ਸਿੰਘ ਝੂੰਦਾ ਦੇ ਹੱਕ ਵਿਚ ਚੋਣ ਪ੍ਰਚਾਰ ਨੂੰ ਤੇਜ਼ ਕਰਦਿਆਂ ਹਲਕਾ ਸੁਨਾਮ ਦੇ ਇੰਚਾਰਜ ਬਾਬੂ ਰਜਿੰਦਰ ਦੀਪਾ ਵਲੋਂ ਅਨਾਜ ਮੰਡੀ ਲੌਂਗੋਵਾਲ ਵਿਖੇ ਵਿਸ਼ੇਸ਼ ਤੌਰ ਤੇ ਪੁੱਜ ਕੇ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿਚ ਬਾਬੂ ਦੀਪਾ ਵਲੋਂ ਇਕਬਾਲ ਸਿੰਘ ਝੂੰਦਾ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਕਸਬੇ ਵਿਚ ਕੁੱਝ ਦਿਨ ਪਹਿਲਾਂ ਜੋ ਕਮੇਟੀਆਂ ਬਣਾਈਆਂ ਗਈਆਂ ਸਨ। ਜੋ ਰੋਜਾਨਾ ਘਰ ਘਰ ਜਾ ਕੇ ਚੋਣ ਪ੍ਰਚਾਰ ਕਰ ਰਹੀਆਂ ਹਨ ਅਤੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਮਸਲੇ ਹੱਲ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਜਿਤਾਉਣਾ ਬਹੁਤ ਹੀ ਜਰੂਰੀ ਹੈ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਭਗਵੰਤ ਮਾਨ ਦੀ ਸਰਕਾਰ ਤੋਂ ਤੰਗ ਆ ਚੁੱਕੇ ਹਨ। ਜਿਸ ਕਾਰਨ ਦਿਨੋ ਦਿਨ ਸ਼੍ਰੋਮਣੀ ਅਕਾਲੀ ਦਲ ਦੀ ਪਕੜ ਮਜ਼ਬੂਤ ਹੁੰਦੀ ਜਾ ਰਹੀ ਹੈ। ਦੀਪਾ ਦਾ ਕਹਿਣਾ ਹੈ ਕਿ ਇਕਬਾਲ ਸਿੰਘ ਝੂੰਦਾਂ ਦੀ ਜਿੱਤ ਪੱਕੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ