

-
ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਸਨ- ਕਸ਼ਮੀਰ ਪੁਲਿਸ
. . . 0 minutes ago
-
ਸ੍ਰੀਨਗਰ, 27 ਜਨਵਰੀ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਸੁਰੱਖਿਆ ਸੰਬੰਧੀ ਹੋਈ ਅਣਗਹਿਲੀ ਸੰਬੰਧੀ ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਭਾਰਤ ਜੋੜੋ ਯਾਤਰਾ ਦੇ ਰੂਟ ’ਤੇ ਪ੍ਰਬੰਧਕਾਂ ਵਲੋਂ ਅਧਿਕਾਰਤ ਵਿਅਕਤੀਆਂ ਨੂੰ ਹੀ ਅੰਦਰ ਜਾਣ ਦਿੱਤਾ ਗਿਆ ਸੀ। ਭਾਰਤ ਜੋੜੋ ਯਾਤਰਾ ਦੇ ਪ੍ਰਬੰਧਕਾਂ...
-
ਬੰਦੀ ਸਿੰਘਾਂ ਦੇ ਪਰਿਵਾਰਾਂ ਨੂੰ ਪ੍ਰਤੀ ਮਹੀਨਾ ਦਿੱਤਾ ਜਾਵੇਗਾ ਸਨਮਾਨ ਭੱਤਾ - ਐਡਵੋਕੇਟ ਧਾਮੀ
. . . 11 minutes ago
-
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਜ ਪਿਆਰੇ ਸਾਹਿਬਾਨ ਦੇ ਨਾਂ ’ਤੇ ਅੰਮ੍ਰਿਤਸਰ ਵਿਚ ਕਰੀਬ 25 ਵਰਿ੍ਹਆਂ ਤੋਂ ਚੱਲ ਰਹੇ ਸੈਟੇਲਾਈਟ ਹਸਪਤਾਲਾਂ ਦਾ ਨਾਂ ਤਬਦੀਲ ਕਰਕੇ ਆਮ ਆਦਮੀ ਕਲੀਨਿਕ ਕਰ ਦਿੱਤੇ ਜਾਣ ਦੀ ਨਿੰਦਾ ਕਰਦਿਆਂ ਇਸ ਨੂੰ ਮਾਨ ਸਰਕਾਰ...
-
ਭੀੜ ਨੂੰ ਕਾਬੂ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ- ਰਾਹੁਲ ਗਾਂਧੀ
. . . 16 minutes ago
-
ਸ੍ਰੀਨਗਰ, 27 ਜਨਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਯਾਤਰਾ ਦੌਰਾਨ ਪੁਲਿਸ ਦੇ ਸੁਰੱਖਿਆ ਪ੍ਰਬੰਧ ਢਹਿ-ਢੇਰੀ ਹੋ ਗਏ। ਸੁਰੰਗ ’ਚੋਂ ਨਿਕਲਣ ਤੋਂ ਬਾਅਦ ਪੁਲਿਸ ਵਾਲੇ ਦਿਖਾਈ ਨਹੀਂ ਦਿੱਤੇ। ਮੇਰੇ ਸੁਰੱਖਿਆ ਕਰਮਚਾਰੀਆਂ ਨੇ ਕਿਹਾ ਕਿ ਅਸੀਂ ਹੋਰ ਅੱਗੇ ਨਹੀਂ ਜਾ ਸਕਦੇ...
-
ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਸ਼ੁਰੂ
. . . 15 minutes ago
-
ਨਵੀਂ ਦਿੱਲੀ, 27 ਜਨਵਰੀ- ਭਾਜਪਾ ਦੀ ਕੇਂਦਰੀ ਚੋਣ ਕਮੇਟੀ (ਸੀ.ਈ.ਸੀ.) ਦੀ ਬੈਠਕ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਚ ਸ਼ੁਰੂ ਹੋ ਗਈ। ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ...
-
ਸਟਾਰ ਇੰਪੈਕਟ ਦਾ ਜਨਰਲ ਮੈਨੇਜਰ ਬਣ ਡੀਲਰਾਂ ਨਾਲ ਠੱਗੀਆਂ ਮਾਰਨ ਵਾਲਾ ਕਾਬੂ
. . . 54 minutes ago
-
ਸੰਦੌੜ, 27 ਜਨਵਰੀ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਦੇ ਲੁਧਿਆਣਾ ਰੋਡ ’ਤੇ ਸਥਿਤ ਸਟਾਰ ਇੰਪੈਕਟ ਦੇ ਜਨਰਲ ਮੈਨੇਜਰ ਮੁਹੰਮਦ ਯੂਨਸ ਵਲੋਂ ਥਾਣਾ ਸਿਟੀ - 1 ’ਚ ਇਕ ਦਰਖ਼ਾਸਤ ਦੇ ਕੇ ਸ਼ਿਕਾਇਤ ਕੀਤੀ ਗਈ ਕਿ ਵਿਨੈ ਕੁਮਾਰ ਮਿਸ਼ਰਾ ਵਾਸੀ ਬਿਹਾਰ ਆਪਣੇ ਸਾਥੀਆਂ ਮੁਰਲੀਧਰ ਮਿਸ਼ਰਾ, ਅਜੈ ਕੁਮਾਰ, ਸ਼ਿਵਚੰਦਰਾ ਸਿੰਘ,...
-
ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਸਮਝੌਤੇ 'ਤੇ ਹਸਤਾਖਰ
. . . 58 minutes ago
-
ਨਵੀਂ ਦਿੱਲੀ, 27 ਜਨਵਰੀ-ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਅਨੁਸਾਰ ਦੱਖਣੀ ਅਫ਼ਰੀਕਾ ਅਤੇ ਭਾਰਤ ਨੇ ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਇੱਕ ਸਮਝੌਤਾ 'ਤੇ ਹਸਤਾਖਰ ਕੀਤੇ ਹਨ। ਸਮਝੌਤੇ ਦੇ ਤਹਿਤ ਫਰਵਰੀ 2023 ਵਿਚ ਦੱਖਣੀ ਅਫਰੀਕਾ ਤੋਂ ਭਾਰਤ ਲਈ...
-
ਜਨਤਕ ਇਕੱਠ ਵਿਚ ਆਪ ਵਿਧਾਇਕ ਹੋਇਆ ਆਪੇ ਤੋਂ ਬਾਹਰ
. . . about 1 hour ago
-
ਬਰਨਾਲਾ, 27 ਜਨਵਰੀ (ਨਰਿੰਦਰ ਅਰੋੜਾ/ਸੁਰੇਸ਼ ਗੋਗੀ)- ਇੱਥੇ ਕਲੀਨਿਕ ਦਾ ਉਦਘਾਟਨ ਕਰਨ ਪਹੁੰਚੇ ਵਿਧਾਇਕ ਲਾਭ ਸਿੰਘ ਉੱਗੋਕੇ ਆਪੇ ਤੋਂ ਬਾਹਰ ਹੋ ਗਏ। ਇੱਥੇ ਹੋਏ ਜਨਤਕ ਇਕੱਠ ਵਿਚ ਉਨ੍ਹਾਂ ਉਦੋਂ ਸਰਪੰਚ ਦੇ ਬੇਟੇ ਨੂੰ ਥੱਪੜ ਮਾਰਨ ਦੀ ਧਮਕੀ ਦੇ ਦਿੱਤੀ ਜਦੋਂ ਸ਼ਹਿਣਾ ਪਿੰਡ ਵਾਸੀ...
-
ਫ਼ਿਲਮਾਂ ਦਾ ਬਾਈਕਾਟ ਕਰਨ ਦੀਆਂ ਗੱਲਾਂ ਨਾਲ ਵਾਤਾਵਰਨ ’ਤੇ ਅਸਰ ਪੈਂਦਾ ਹੈ-ਅਨੁਰਾਗ ਠਾਕੁਰ
. . . about 1 hour ago
-
ਮਹਾਰਾਸ਼ਟਰ, 27 ਜਨਵਰੀ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਾਡੀਆਂ ਫ਼ਿਲਮਾਂ ਅੱਜ ਦੁਨੀਆ ਵਿਚ ਆਪਣਾ ਨਾਮ ਕਮਾ ਰਹੀਆਂ ਹਨ। ਫ਼ਿਰ ਇਸ ਕਿਸਮ ਦੀਆਂ ਗੱਲਾਂ ਦਾ ਵਾਤਾਵਰਨ ’ਤੇ ਅਸਰ ਪੈਂਦਾ ਹੈ। ਵਾਤਾਵਰਣ ਨੂੰ ਖ਼ਰਾਬ ਕਰਨ ਲਈ ਕਈ ਵਾਰ ਲੋਕ ਪੂਰੀ ਜਾਣਕਾਰੀ ਤੋਂ ਬਿਨਾਂ ਟਿੱਪਣੀ ਕਰਦੇ ਹਨ ਤਾਂ ਇਸ ਨਾਲ...
-
ਹਿੰਦ ਪਾਕਿ ਸੀਮਾ ਨੇੜਿਓਂ ਕਰੀਬ 15 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . . about 1 hour ago
-
ਫਿਰੋਜ਼ਪੁਰ, 27 ਜਨਵਰੀ (ਕੁਲਬੀਰ ਸਿੰਘ ਸੋਢੀ)- ਹਿੰਦ ਪਾਕਿ ਅੰਤਰਰਾਸ਼ਟਰੀ ਸਰਹੱਦ ਨੇੜੇ ਪੈਂਦੇ ਪਿੰਡ ਟੇਡੀ ਵਾਲਾ ਤੋਂ ਬੀ. ਐੱਸ. ਐਫ਼ ਦੇ ਜਵਾਨਾਂ ਵਲੋ ਕਰੀਬ 15 ਕਰੋੜ ਦੀ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਕੀਤੀ ਗਈ ਹੈ, ਜਿਨ੍ਹਾਂ ਨੂੰ ਪੀਲੀ ਟੇਪ ਵਿਚ...
-
ਮੱਧ ਪ੍ਰਦੇਸ਼: ਕੋਲੇ ਦੀ ਖਾਨ ਵਿਚ ਦਮ ਘੁੱਟਣ ਕਾਰਨ 4 ਲੋਕਾਂ ਦੀ ਮੌਤ
. . . about 2 hours ago
-
ਭੋਪਾਲ, 27 ਜਨਵਰੀ- ਮੱਧ ਪ੍ਰਦੇਸ਼ ਦੇ ਸ਼ਾਹਡੋਲ ’ਚ ਕੋਲੇ ਦੀ ਖਾਣ ’ਚ ਦਮ ਘੁੱਟਣ ਨਾਲ 4 ਲੋਕਾਂ ਦੀ ਮੌਤ ਹੋ ਗਈ। ਐਸ.ਪੀ. ਕੁਮਾਰ ਪ੍ਰਤੀਕ ਨੇ ਦੱਸਿਆ ਕਿ ਇਹ ਚਾਰੇ ਲੋਹੇ ਦਾ ਸਾਮਾਨ ਚੋਰੀ ਕਰਨ ਦੇ ਇਰਾਦੇ ਨਾਲ ਪੁਰਾਣੀ ਬੰਦ ਪਈ ਖਦਾਨ ਵਿਚ ਦਾਖ਼ਲ ਹੋਏ ਸਨ। ਪਹਿਲੀ ਨਜ਼ਰੇ...
-
ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਨਾ ਦੇਣਾ ਵੱਡੀ ਅਣਗਹਿਲੀ- ਕਾਂਗਰਸ
. . . about 2 hours ago
-
ਸ੍ਰੀਨਗਰ, 26 ਜਨਵਰੀ- ਜੰਮੂ ਵਿਚ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਨੇ ਸੁਰੱਖਿਆ ਵਿਚ ਹੋਈ ਵੱਡੀ ਅਣਗਹਿਲੀ ਦਾ ਦੋਸ਼ ਲਗਾਇਆ ਹੈ। ਜੰਮੂ ਕਸ਼ਮੀਰ ਤੇ ਲੱਦਾਖ ਤੋਂ ਕਾਂਗਰਸ ਇੰਚਾਰਜ ਰਜਨੀ ਪਾਟਿਲ ਨੇ ਟਵੀਟ ਕਰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਯੂ.ਟੀ. ਪ੍ਰਸ਼ਾਸਨ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ...
-
ਰਿਸ਼ਵਤ ਲੈਂਦਾ ਸਾਬਕਾ ਪਟਵਾਰੀ ਤੇ ਉਸ ਦਾ ਕਰਿੰਦਾ ਕਾਬੂ
. . . about 2 hours ago
-
ਫ਼ਗਵਾੜਾ, 27 ਜਨਵਰੀ (ਹਰਜੋਤ ਸਿੰਘ ਚਾਨਾ)— ਵਿਜੀਲੈਂਸ ਵਿਭਾਗ ਨੇ ਅੱਜ ਇੱਥੋਂ ਦੇ ਤਹਿਸੀਲ ਕੰਪਲੈਕਸ ’ਚੋਂ ਇਕ ਸਾਬਕਾ ਪਟਵਾਰੀ ਤੇ ਉਸ ਦੇ ਕਰਿੰਦੇ ਨੂੰ ਹਜ਼ਾਰਾਂ ਰੁਪਏ ਦੀ ਰਿਸ਼ਵਤ ਲੈਂਦਿਆ ਕਾਬੂ ਕੀਤਾ ਹੈ। ਭਾਵੇਂ ਕਿ ਵਿਜੀਲੈਂਸ ਅਧਿਕਾਰੀਆਂ ਨੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਹੈ ਪਰ ਉਹ ਇਨ੍ਹਾਂ ਨੂੰ ਫੜ੍ਹਨ ਤੋਂ ਬਾਅਦ...
-
ਮਾਮਲਾ ਮੋਰਬੀ ਪੁਲ ਢਹਿਣ ਦਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਮੁਲਜ਼ਮ ਨਾਮਜ਼ਦ
. . . about 2 hours ago
-
ਸੂਰਤ, 27 ਜਨਵਰੀ- ਗੁਜਰਾਤ ਵਿਚ 2022 ਦੇ ਮੋਰਬੀ ਸਸਪੈਂਸ਼ਨ ਪੁਲ ਦੇ ਢਹਿ ਜਾਣ ਦੇ ਮਾਮਲੇ ਵਿਚ 1,262 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਇਸ ਘਟਨਾ ਵਿਚ 134 ਲੋਕਾਂ ਦੀ ਜਾਨ ਚਲੀ ਗਈ ਸੀ। ਚਾਰਜਸ਼ੀਟ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੂੰ ਮੁਲਜ਼ਮ...
-
ਨਿਤੀਸ਼ ਕੁਮਾਰ ਪਤਾ ਕਰਨ ਕੌਣ ਉਨ੍ਹਾਂ ਦਾ ਆਪਣਾ ਅਤੇ ਕੌਣ ਨਹੀਂ - ਉਪੇਂਦਰ ਕੁਸ਼ਵਾਹਾ
. . . about 3 hours ago
-
ਪਟਨਾ, 27 ਜਨਵਰੀ- ਬਿਹਾਰ ’ਚ ਨਿਤੀਸ਼ ਕੁਮਾਰ ਅਤੇ ਉਪੇਂਦਰ ਕੁਸ਼ਵਾਹਾ ’ਚ ਚੱਲ ਰਹੀ ਖਿੱਚੋਤਾਣ ਵਿਚਾਲੇ ਕੁਸ਼ਵਾਹਾ ਨੇ ਨਵਾਂ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਿਤੀਸ਼ ਕੁਮਾਰ ਨੂੰ ਇਹ ਪਛਾਣ ਕਰਨੀ ਚਾਹੀਦੀ ਹੈ ਕਿ ਕੌਣ ਉਨ੍ਹਾਂ ਦਾ ਆਪਣਾ ਹੈ ਅਤੇ ਕੌਣ ਨਹੀਂ। ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਮੇਰੇ ਬਾਰੇ ਕੁੱਝ ਗੱਲਾਂ ਕਹੀਆਂ...
-
ਇਸਰੋ ਜਾਸੂਸੀ ਕੇਸ: ਮੁਲਜ਼ਮ ਪੁੱਛਗਿੱਛ ਲਈ ਸੀ.ਬੀ.ਆਈ ਸਾਹਮਣੇ ਹੋਏ ਪੇਸ਼
. . . about 3 hours ago
-
ਤਿਰੂਵੰਨਤਪੁਰਮ , 27 ਜਨਵਰੀ- ਇਸਰੋ ਜਾਸੂਸੀ ਕੇਸ ਵਿਚ ਨਾਮਜ਼ਦ ਮੁਲਜ਼ਮ ਸਾਬਕਾ ਡੀ.ਜੀ.ਪੀ. ਸਿਬੀ ਮੈਥਿਊਜ਼, ਗੁਜਰਾਤ ਦੇ ਸਾਬਕਾ ਡੀ.ਜੀ.ਪੀ. ਆਰਬੀ ਸ੍ਰੀਕੁਮਾਰ ਅਤੇ ਹੋਰ ਮੁਲਜ਼ਮ ਕੇਰਲ ਦੇ ਤਿਰੂਵੰਨਤਪੁਰਮ ਵਿਚ ਪੁੱਛਗਿੱਛ ਲਈ ਸੀ.ਬੀ.ਆਈ. ਸਾਹਮਣੇ...
-
ਕਦੇ ਦਬਾਅ ਵਿਚ ਨਾ ਰਹੋ- ਪ੍ਰਧਾਨ ਮੰਤਰੀ
. . . about 3 hours ago
-
ਨਵੀਂ ਦਿੱਲੀ, 27 ਜਨਵਰੀ- ‘ਪਰੀਕਸ਼ਾ ਪੇ ਚਰਚਾ’ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਰਾਜਨੀਤੀ ਵਿਚ ਅਸੀਂ ਜਿੰਨੀਆਂ ਮਰਜ਼ੀ ਚੋਣਾਂ ਜਿੱਤ ਲਈਏ ਪਰ ਅਜਿਹਾ ਦਬਾਅ ਬਣਾਇਆ ਜਾਂਦਾ ਹੈ ਕਿ ਸਾਨੂੰ ਹਾਰਨਾ ਨਹੀਂ ਹੈ, ਹਰ ਪਾਸਿਓਂ ਹੀ ਅਜਿਹਾ ਦਬਾਅ ਬਣਾਇਆ ਜਾਂਦਾ ਹੈ। ਕੀ ਸਾਨੂੰ ਇਨ੍ਹਾਂ ਦਬਾਵਾਂ ਹੇਠ ਦੱਬ...
-
ਉਮਰ ਅਬਦੁੱਲਾ ਭਾਰਤ ਜੋੜੋ ਯਾਤਰਾ ਵਿਚ ਹੋਏ ਸ਼ਾਮਿਲ
. . . about 4 hours ago
-
ਸ੍ਰੀਨਗਰ, 27 ਜਨਵਰੀ- ਨੈਸ਼ਨਲ ਕਾਨਫ਼ਰੰਸ ਦੇ ਨੇਤਾ ਉਮਰ ਅਬਦੁੱਲਾ ਅੱਜ ਜੰਮੂ-ਕਸ਼ਮੀਰ ਦੇ ਬਨਿਹਾਲ ਵਿਚ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨਾਲ ਸ਼ਾਮਿਲ...
-
ਟਾਟਾ ਸਮੂਹ ਨਾਲ ਵਾਪਸੀ ਦਾ ਏਅਰ ਇੰਡੀਆ ਨੇ ਕੀਤਾ ਇਕ ਸਾਲ ਪੂਰਾ
. . . about 4 hours ago
-
ਨਵੀਂ ਦਿੱਲੀ, 27 ਜਨਵਰੀ- ਏਅਰ ਇੰਡੀਆ ਨੇ ਟਾਟਾ ਸਮੂਹ ਦੇ ਨਾਲ ਵਾਪਸੀ ਦਾ ਆਪਣਾ ਇਕ ਸਾਲ ਅੱਜ ਪੂਰਾ ਕਰ ਲਿਆ ਹੈ। ਇਸ ਮੌਕੇ ’ਤੇ ਏਅਰਲਾਈਨ ਦੇ ਮੁੱਖ ਕਾਰਜਕਾਰੀ ਅਧਿਕਾਰੀ ਕੈਂਪਬੈਲ ਵਿਲਸਨ ਨੇ ਵੀ ਕੰਪਨੀ ਦੇ ਕਰਮਚਾਰੀਆਂ ਨੂੰ ਵਧਾਈ ਅਤੇ ਧੰਨਵਾਦ ਕਰਨ ਲਈ ਇਕ ਈ-ਮੇਲ ਭੇਜੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ...
-
ਭਾਰਤ ਨੇ ਗਣਤੰਤਰ ਦਿਵਸ ਮੌਕੇ 17 ਕੈਦੀਆਂ ਨੂੰ ਰਿਹਾਈ ਦਾ ਦਿੱਤਾ ਤੋਹਫਾ
. . . about 4 hours ago
-
ਅਟਾਰੀ, 27 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਨੇ 74ਵੇਂ ਗਣਤੰਤਰ ਦਿਵਸ ਦੇ ਸ਼ੁਭ ਦਿਹਾੜੇ ਮੌਕੇ 17 ਪਾਕਿਸਤਾਨੀ ਕੈਦੀਆਂ ਨੂੰ ਰਿਹਾਈ ਦਾ ਤੋਹਫ਼ਾ ਦਿੱਤਾ ਹੈ। ਪੁਲਿਸ ਚੌਕੀ ਕਾਹਨਗੜ੍ਹ ਵਿਖੇ ਤਾਇਨਾਤ ਏ.ਐਸ.ਆਈ. ਦਲਬੀਰ ਸਿੰਘ ਗੁਰਾਇਆ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਗੁਜਰਾਤ ਪੁਲਿਸ ਕੈਦੀਆਂ ਨੂੰ ਤੜਕਸਾਰ ਅਟਾਰੀ...
-
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ
. . . about 4 hours ago
-
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫ਼ਤਰ ਵਿਖੇ ਚੱਲ ਰਹੀ ਹੈ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਚੱਲ ਰਹੀ ਇਸ ਇਕੱਤਰਤਾ ਦੌਰਾਨ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਜ ਪਿਆਰੇ ਸਾਹਿਬਾਨ ਦੇ ਨਾਂਵਾਂ ’ਤੇ ਚੱਲ ਰਹੇ ਸੈਟੇਲਾਈਟ ਹਸਪਤਾਲਾਂ...
-
ਗੋਲੀ ਚੱਲਣ ਕਾਰਨ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ
. . . about 4 hours ago
-
ਫਗਵਾੜਾ, 27 ਜਨਵਰੀ (ਹਰਜੋਤ ਸਿੰਘ ਚਾਨਾ)- ਫਗਵਾੜਾ ਵਿਚ ਬੀਤੀ ਰਾਤ ਹੋਈ ਗੋਲੀਬਾਰੀ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ। ਹਾਲਾਂਕਿ ਗੋਲੀ ਕਿਸ ਕਾਰਨ ਚਲਾਈ ਗਈ, ਇਸ ਦਾ ਅਸਲ ਕਾਰਨ ਸਾਹਮਣੇ ਨਹੀਂ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਮੁਹੱਲਾ ਪਲਾਹੀ ਗੇਟ ਇਲਾਕੇ ਵਿਚ ਦੋ ਮੋਟਰਸਾਈਕਲ ਸਵਾਰਾਂ...
-
5 ਪੁਲਿਸ ਅਫ਼ਸਰਾਂ ਵਿਰੁੱਧ ਕਾਲੇ ਵਿਅਕਤੀ ਦੀ ਮੌਤ ਦੇ ਮਾਮਲੇ ਵਿਚ ਅਗਵਾ ਤੇ ਹੱਤਿਆ ਦਾ ਕੇਸ ਦਰਜ
. . . about 4 hours ago
-
ਸੈਕਰਾਮੈਂਟੋ , 27 ਜਨਵਰੀ (ਹੁਸਨ ਲੜੋਆ ਬੰਗਾ)- ਮੈਮਫ਼ਿਸ ਪੁਲਿਸ ਦੇ 5 ਸਾਬਕਾ ਅਫ਼ਸਰਾਂ ਵਿਰੁੱਧ 29 ਸਾਲਾ ਕਾਲੇ ਵਿਅਕਤੀ ਟਾਇਰ ਨਿਕੋਲਸ ਦੀ ਮੌਤ ਦੇ ਮਾਮਲੇ ਵਿਚ ਅਗਵਾ ਤੇ ਹੱਤਿਆ ਦੇ ਦੋਸ਼ ਆਇਦ ਕੀਤੇ ਗਏ ਹਨ। ਇਹ ਜਾਣਕਾਰੀ ਸ਼ੈਲਬਾਈ ਕਾਊਂਟੀ ਡਿਸਟ੍ਰਿਕਟ ਅਟਾਰਨੀ ਸਟੀਵ ਮੁਲਰਾਇ ਨੇ ਦਿੱਤੀ ਹੈ। ਇਨ੍ਹਾਂ 5 ਅਫ਼ਸਰਾਂ ਵਿਚ...
-
ਅਮਰੀਕਾ ਵਿਚ ਪੁਲਿਸ ਦੀ ਕਾਰ ਨੇ ਭਾਰਤੀ ਵਿਦਿਆਰਥਣ ਨੂੰ ਮਾਰੀ ਟੱਕਰ, ਹੋਈ ਮੌਤ
. . . about 4 hours ago
-
ਸੈਕਰਾਮੈਂਟੋ, 27 ਜਨਵਰੀ (ਹੁਸਨ ਲੜੋਆ ਬੰਗਾ)- ਸਿਆਟਲ (ਵਾਸ਼ਿੰਗਟਨ) ਵਿਚ ਪੁਲਿਸ ਦੀ ਕਾਰ ਵਲੋਂ ਭਾਰਤੀ ਵਿਦਿਆਰਥਣ ਨੂੰ ਜਬਰਦਸਤ ਟੱਕਰ ਮਾਰੀ ਗਈ, ਜਿਸ ਉਪਰੰਤ ਉਸ ਦੀ ਮੌਤ ਹੋ ਗਈ। 23 ਸਾਲਾ ਵਿਦਿਆਰਥਣ ਭਾਰਤ ਦੇ ਆਂਧਰਾ ਪ੍ਰਦੇਸ਼ ਰਾਜ ਦੀ ਰਹਿਣ ਵਾਲੀ ਸੀ। ਵਿਦਿਆਰਥਣ ਦੀ ਪਛਾਣ ਜਾਹਨਵੀ ਕੰਡੂਲਾ ਵਜੋਂ ਹੋਈ ਹੈ ਜੋ...
-
ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਅੱਜ ਮਨਾਇਆ ਜਾ ਰਿਹਾ ਹੈ ਜਨਮ ਦਿਹਾੜਾ
. . . about 4 hours ago
-
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)- ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਅੱਜ ਅੰਮ੍ਰਿਤਸਰ ਦੇ ਚਾਟੀਵਿੰਡ ਚੌਕ ਵਿਖੇ ਸਥਿਤ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਅਤੇ ਗੁ: ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਪਿੰਡ ਪਹੂਵਿੰਡ, ਜ਼ਿਲ੍ਹਾ ਤਰਨ ਤਾਰਨ ਵਿਖੇ ਸੰਗਤਾਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ...
-
ਕਾਰ ਅਤੇ ਟਰਾਲੇ ਦੀ ਜ਼ਬਰਦਸਤ ਟੱਕਰ ਵਿਚ ਇਕ ਦੀ ਮੌਤ
. . . about 4 hours ago
-
ਅਬੋਹਰ, 27 ਜਨਵਰੀ (ਸੰਦੀਪ ਸੋਖਲ)- ਅਬੋਹਰ-ਗੰਗਾਨਗਰ ਬਾਈਪਾਸ ਆਲਮ ਗੜ੍ਹ ਨੇੜੇ ਚੌਂਕ ਵਿਚ ਘੋੜਾ ਟਰਾਲਾ ਅਤੇ ਕਾਰ ਵਿਚ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਬਾਕੀ ਤਿੰਨ ਗੰਭੀਰ...
- ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਹਾੜ ਨਾਨਕਸ਼ਾਹੀ ਸੰਮਤ 546
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX