ਤਾਜਾ ਖ਼ਬਰਾਂ


ਜਲੰਧਰ: ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਧੂ ਕਰਨਗੇ 3 ਵਜੇ ਵਰਕਰ ਮਿਲਣੀ
. . .  8 minutes ago
ਜਲੰਧਰ, 29 ਜੁਲਾਈ - ਨਵਜੋਤ ਸਿੰਘ ਸਿੱਧੂ ਜਲੰਧਰ ਦੇ ਕਾਂਗਰਸ ਭਵਨ....
ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  15 minutes ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਪਾਸ
. . .  3 minutes ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  39 minutes ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  51 minutes ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  about 1 hour ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  about 1 hour ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 1 hour ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  40 minutes ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  about 2 hours ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਰਾਜ ਸਭਾ 2 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ 2 ਵਜੇ ਤੱਕ...
ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਸਮੇਤ ਵਿਰੋਧੀ ਧਿਰਾਂ ਦਾ ਸੰਸਦ ਵਿਚ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਅਤੇ ਬਸਪਾ ਦੇ ਰਿਤੇਸ਼ ਪਾਂਡੇ ਸਮੇਤ...
ਕਾਂਗਰਸ ਦਾ ਕੇਜਰੀਵਾਲ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਦਿੱਲੀ ਕਾਂਗਰਸ ਨੇ ਸਿਵਲ ਲਾਈਨਜ਼ ਖੇਤਰ ...
ਲੋਕ ਸਭਾ 12:30 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ 12:30 ਵਜੇ ਤੱਕ...
ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ ਪਤਨੀ ਮਹਿੰਦਰ ਕੌਰ ਦਾ ਦੇਹਾਂਤ, ਇਲਾਕੇ ਵਿਚ ਸੋਗ ਦੀ ਲਹਿਰ
. . .  about 2 hours ago
ਰਾਏਕੋਟ, 29 ਜੁਲਾਈ (ਸੁਸ਼ੀਲ) - ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਟਕਸਾਲੀ ਅਕਾਲੀ ਆਗੂ ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ...
ਪਿੰਡ ਚੁਨਾਗਰਾ ਦੇ ਗੁੱਗਾ ਮੈੜੀ ਦੇ ਮਹੰਤ ਦਾ ਤੇਜ ਹਥਿਆਰਾਂ ਨਾਲ ਕਤਲ
. . .  about 3 hours ago
ਪਾਤੜਾਂ, 29 ਜੁਲਾਈ (ਜਗਦੀਸ਼ ਸਿੰਘ ਕੰਬੋਜ) - ਪਾਤੜਾਂ ਦੇ ਨਾਲ ਲੱਗਦੇ ਪਿੰਡ ਚੁਨਾਗਰਾਂ ਵਿਖੇ ਗੁੱਗਾ ਮੈੜੀ ਦੀ ਸੇਵਾ ਕਰਦੇ...
ਕਾਂਗਰਸ ਭਵਨ ਜਲੰਧਰ ਪਹੁੰਚਣਗੇ ਅੱਜ ਸਿੱਧੂ
. . .  about 3 hours ago
ਜਲੰਧਰ, 29 ਜੁਲਾਈ (ਚਿਰਾਗ ਸ਼ਰਮਾ) - ਨਵਜੋਤ ਸਿੰਘ ਸਿੱਧੂ ਜਲਦ ਹੀ ਕਾਂਗਰਸ ਭਵਨ ਜਲੰਧਰ ਪਹੁੰਚ ਰਹੇ ਹਨ | ਇੱਥੇ ਸਿੱਧੂ ਵਰਕਰ...
ਸੰਸਦ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਮੈਂਬਰ ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਲੋਕ ਸਭਾ ਸਪੀਕਰ ਓਮ ਬਿਰਲਾ ਦਾ ਕਹਿਣਾ ਹੈ ਕਿ ਸਦਨ ਦੇ ਕੁਝ ਮੈਂਬਰ ਉਨ੍ਹਾਂ ਘਟਨਾਵਾਂ...
ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਹੋ ਰਹੀ ਹੱਲਾ ਬੋਲ ਰੈਲੀ ਲਈ ਸੈਂਕੜੇ ਮੁਲਾਜ਼ਮ ਸੁਲਤਾਨਪੁਰ ਲੋਧੀ ਤੋਂ ਰਵਾਨਾ
. . .  about 3 hours ago
ਸੁਲਤਾਨਪੁਰ ਲੋਧੀ, 29 ਜੁਲਾਈ (ਥਿੰਦ, ਹੈਪੀ, ਲਾਡੀ) - ਸਾਂਝੇ ਮੁਲਾਜ਼ਮ ਫ਼ਰੰਟ ਪੰਜਾਬ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ...
ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ ਦੁਪਹਿਰ 12 ਵਜੇ...
ਕਾਂਗਰਸ ਦੇ ਸੰਸਦ ਮੈਂਬਰਾਂ ਦਾ ਕਿਸਾਨਾਂ ਦੇ ਹੱਕ ਵਿਚ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਕਾਂਗਰਸ ਦੇ ਸੰਸਦ ਮੈਂਬਰਾਂ ਨੇ ਕਿਸਾਨਾਂ ਦੇ ਹੱਕ ਵਿਚ...
ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਦੀ ਅਗਵਾਈ 'ਚ ਥਾਣੇ ਅੰਦਰ ਲਗਾਇਆ ਧਰਨਾ
. . .  1 minute ago
ਬਠਿੰਡਾ, 29 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿਚ...
ਸਾਂਝਾ ਮੁਲਾਜ਼ਮ ਮੰਚ ਵਲੋਂ ਪਟਿਆਲਾ ਰੈਲੀ ਲਈ ਪਠਾਨਕੋਟ ਤੋਂ ਕਾਫ਼ਲੇ ਹੋਏ ਰਵਾਨਾ
. . .  about 4 hours ago
ਪਠਾਨਕੋਟ, 29 ਜੁਲਾਈ (ਸੰਧੂ) - ਪੰਜਾਬ ਅਤੇ ਯੂ.ਟੀ. ਸਾਂਝਾ ਮੁਲਾਜ਼ਮ ਮੰਚ ਵਲੋਂ ਪੇਅ ਕਮਿਸ਼ਨ ਦੇ ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ ਮਾਮਲੇ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 43,509 ਨਵੇਂ...
ਭਦੌੜ ਤੋਂ ਹੱਲਾ ਬੋਲ ਰੈਲੀ ਵਿਚ ਸ਼ਾਮਿਲ ਹੋਣ ਲਈ ਜਥਾ ਰਵਾਨਾ ਹੋਇਆ
. . .  about 4 hours ago
ਭਦੌੜ, 29 ਜੁਲਾਈ ( ਰਜਿੰਦਰ ਬੱਤਾ, ਵਿਨੋਦ ਕਲਸੀ ) - ਪੇਅ ਕਮਿਸ਼ਨ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਸਾਂਝੇ ਮੁਲਾਜ਼ਮ ਮੁਹਾਜ਼ ਵਲੋਂ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਮਾਘ ਸੰਮਤ 551

ਸੰਪਾਦਕੀ

ਮਹਿੰਗੀ ਹੋ ਰਹੀ ਬਿਜਲੀ

ਪੰਜਾਬ ਵਿਚ ਬਿਜਲੀ ਦਰਾਂ 'ਚ ਹਾਲ ਹੀ ਵਿਚ ਹੋਏ ਭਾਰੀ ਵਾਧੇ ਨਾਲ ਆਮ ਲੋਕਾਂ ਵਿਚ ਚਿੰਤਾ ਅਤੇ ਬੇਵਸੀ ਦੀ ਸਥਿਤੀ ਬਣ ਚੁੱਕੀ ਹੈ। ਚਿੰਤਾ ਇਸ ਲਈ ਕਿ ਬਿਜਲੀ ਦੀਆਂ ਕੀਮਤਾਂ ਦੇ ਵਾਧੇ ਨਾਲ ਸੂਬੇ ਦੇ ਆਮ ਆਦਮੀ 'ਤੇ ਜ਼ਿਆਦਾ ਬੋਝ ਪਏਗਾ, ਜਿਸ ਨਾਲ ਉਸ ਦਾ ਪੂਰਾ ਘਰੇਲੂ ਬਜਟ ਲੜਖੜਾ ਜਾਵੇਗਾ। ਚਿੰਤਾ ਇਹ ਵੀ ਹੈ ਕਿ ਸਾਲ 2017 ਤੋਂ ਜਦੋਂ ਦੀ ਸਰਕਾਰ ਬਣੀ ਹੈ, ਸੂਬੇ ਵਿਚ ਬਿਜਲੀ ਦੀਆਂ ਦਰਾਂ ਵਿਚ 18 ਵਾਰ ਵਾਧਾ ਕੀਤਾ ਜਾ ਚੁੱਕਾ ਹੈ। ਗਊ ਸੈੱਸ ਦੇ ਨਾਂਅ 'ਤੇ ਲਿਆ ਜਾਂਦਾ ਸੈੱਸ ਇਸ ਤੋਂ ਵੱਖਰਾ ਹੈ। ਬਿਜਲੀ ਦਰਾਂ ਵਿਚ ਵਾਧੇ ਦਾ ਇਕ ਵੱਡਾ ਕਾਰਨ ਬਿਜਲੀ ਦੀ ਚੋਰੀ ਆਦਿ ਨਾਲ ਪੰਜਾਬ ਰਾਜ ਬਿਜਲੀ ਨਿਗਮ ਨੂੰ ਪੈ ਰਹੇ ਘਾਟੇ ਨੂੰ ਦੱਸਿਆ ਗਿਆ ਹੈ। ਬਿਜਲੀ ਦੀ ਮੰਗ ਦੀ ਪੂਰਤੀ ਕਰਨ ਲਈ ਨਿੱਜੀ ਤਾਪ ਬਿਜਲੀ ਘਰਾਂ ਨੂੰ ਹਾਲ ਹੀ ਵਿਚ ਕੀਤੀ ਗਈ 1400 ਕਰੋੜ ਰੁਪਏ ਦੀ ਅਦਾਇਗੀ ਵੀ ਇਸ ਦਰ ਵਾਧੇ ਦਾ ਇਕ ਵੱਡਾ ਕਾਰਨ ਹੋ ਸਕਦੀ ਹੈ।
ਬਿਜਲੀ ਨਿਗਮ ਨੇ ਖ਼ੁਦ ਸਵੀਕਾਰ ਕੀਤਾ ਹੈ ਕਿ ਪੰਜਾਬ ਸਰਕਾਰ ਵਲੋਂ ਵਸੂਲ ਕੀਤਾ ਜਾਂਦਾ ਭਾਰੀ ਸੈੱਸ ਅਤੇ ਸਬਸਿਡੀ ਰਾਸ਼ੀ ਦੀ ਅਦਾਇਗੀ ਨਾ ਹੋਣਾ ਉਨ੍ਹਾਂ ਦੇ ਸਿਰ 'ਤੇ ਬੋਝ ਵਧਦੇ ਜਾਣ ਦਾ ਵੱਡਾ ਕਾਰਨ ਹੈ। ਬਿਜਲੀ ਨਿਗਮ ਨੂੰ ਪੈ ਰਹੇ ਘਾਟੇ ਦਾ ਇਲਮ ਤਾਂ ਪਹਿਲਾਂ ਤੋਂ ਹੀ ਸਾਰਿਆਂ ਨੂੰ ਹੈ ਪਰ ਨਾ ਤਾਂ ਕਦੀ ਇਸ ਘਾਟੇ ਦੇ ਪਿਛਲੇ ਅਸਲ ਕਾਰਨਾਂ ਨੂੰ ਜਾਣਨ ਦੀ ਕਿਸੇ ਨੇ ਕੋਸ਼ਿਸ਼ ਕੀਤੀ ਹੈ ਅਤੇ ਨਾ ਹੀ ਇਸ ਸਥਿਤੀ 'ਤੇ ਕਾਬੂ ਪਾਉਣ ਲਈ ਸਰਕਾਰ ਨੇ ਕਦੇ ਦ੍ਰਿੜ੍ਹ ਇੱਛਾ ਸ਼ਕਤੀ ਦਾ ਪ੍ਰਦਰਸ਼ਨ ਕੀਤਾ ਹੈ। ਲਿਹਾਜ਼ਾ ਨੌਬਤ ਇਕਦਮ ਬਿਜਲੀ ਦਰਾਂ ਨੂੰ ਵਧਾਉਣ ਤੱਕ ਆ ਜਾਂਦੀ ਹੈ। ਇਸ ਦਾ ਪ੍ਰਭਾਵ ਰਾਜ ਦੇ ਆਮ ਅਤੇ ਗ਼ਰੀਬ ਵਰਗ ਨੂੰ ਭੁਗਤਣਾ ਪੈਂਦਾ ਹੈ। ਇਸ ਨਾਲ ਆਮ ਲੋਕਾਂ 'ਤੇ ਪੈਣ ਵਾਲੇ ਪ੍ਰਭਾਵਾਂ ਤੋਂ ਇਲਾਵਾ ਸਮੂਹਿਕ ਰੂਪ ਨਾਲ ਮਹਿੰਗਾਈ 'ਚ ਵਾਧਾ ਹੋਣ ਦਾ ਖਦਸ਼ਾ ਵੀ ਬਣਿਆ ਰਹਿੰਦਾ ਹੈ। ਇਸ ਤਰ੍ਹਾਂ ਇਹ ਅਜਿਹਾ ਚੱਕਰ ਬਣ ਜਾਂਦਾ ਹੈ ਜੋ ਮੂਲ ਰੂਪ ਨਾਲ ਗ਼ਰੀਬ ਅਤੇ ਮੱਧ ਵਰਗ ਨੂੰ ਪ੍ਰਭਾਵਿਤ ਕਰਦਾ ਹੈ। ਇਸ ਵਾਧੇ ਨਾਲ ਸੂਬੇ ਵਿਚ ਬੇਵਸੀ ਦੀ ਸਥਿਤੀ ਇਸ ਲਈ ਬਣਦੀ ਹੈ ਕਿ ਆਮ ਲੋਕਾਂ ਦੇ ਕੋਲ ਇਸ ਭਾਰ ਨੂੰ ਚੁੱਪਚਾਪ ਸਹਿਣ ਕਰਨ ਤੋਂ ਇਲਾਵਾ ਹੋਰ ਕੋਈ ਰਾਹ ਨਹੀਂ ਬਚਦਾ। ਪਿਛਲੇ ਕੁਝ ਦਹਾਕਿਆਂ ਤੋਂ ਸਿਆਸੀ ਪੱਧਰ 'ਤੇ ਸਥਿਤੀ ਇਹ ਬਣੀ ਹੋਈ ਹੈ ਕਿ ਸਰਕਾਰਾਂ ਜਦੋਂ ਚਾਹੁਣ ਕੋਈ ਵੀ ਫ਼ੈਸਲਾ ਭਾਵੇਂ ਉਹ ਆਮ ਲੋਕਾਂ ਦੇ ਵਿਰੁੱਧ ਹੀ ਕਿਉਂ ਨਾ ਹੋਵੇ, ਕਰ ਵੀ ਲੈਂਦੀਆਂ ਹਨ ਅਤੇ ਉਸ ਨੂੰ ਲਾਗੂ ਵੀ ਕਰ ਦਿੰਦੀਆਂ ਹਨ। ਵਿਰੋਧੀ ਧਿਰਾਂ ਕੋਲ ਵੀ ਬਹੁਤੀ ਵਾਰ ਆਮ ਲੋਕਾਂ ਨਾਲ ਜੁੜੇ ਮੁੱਦਿਆਂ ਲਈ ਸਮਾਂ ਨਹੀਂ ਹੁੰਦਾ ਅਤੇ ਜੇਕਰ ਉਹ ਸਰਗਰਮ ਹੁੰਦੇ ਵੀ ਹਨ ਤਾਂ ਸਰਕਾਰਾਂ ਉਨ੍ਹਾਂ ਦੀ ਸੁਣਦੀਆਂ ਹੀ ਨਹੀਂ।
ਵਰਤਮਾਨ 'ਚ ਵੀ ਇਹੀ ਕੁਝ ਹੋ ਰਿਹਾ ਹੈ। ਬਿਜਲੀ ਨਿਗਮ ਨੇ ਆਪਣੇ ਖ਼ਰਚ ਅਤੇ ਉਤਪਾਦਨ ਲਾਗਤ ਵਿਚ ਵਾਧਾ ਹੋਣ ਦੀ ਆੜ ਲੈ ਕੇ ਬਿਜਲੀ ਦੀਆਂ ਦਰਾਂ ਵਿਚ ਵਾਧੇ ਦਾ ਐਲਾਨ ਕੀਤਾ ਹੈ। ਇਸ ਨਾਲ ਆਮ ਲੋਕਾਂ ਦੇ ਬਜਟ 'ਤੇ ਤਾਂ ਜ਼ਿਆਦਾ ਬੋਝ ਪਏਗਾ ਹੀ ਪਰ ਸਰਕਾਰ ਲਈ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਪੈਦਾ ਹੋਣ ਦੀ ਵੀ ਸੰਭਾਵਨਾ ਹੈ। ਬਹੁਤ ਸੁਭਾਵਿਕ ਹੈ ਕਿ ਇਸ ਨਾਲ ਸਰਕਾਰ ਵਲੋਂ ਕਿਸਾਨਾਂ, ਉਦਯੋਗਾਂ ਤੇ ਕਮਜ਼ੋਰ ਵਰਗਾਂ ਨੂੰ ਦਿੱਤੀ ਜਾਣ ਵਾਲੀ ਬਿਜਲੀ ਸਬਸਿਡੀ ਦੀ ਰਾਸ਼ੀ ਵਿਚ ਵੀ ਭਾਰੀ ਵਾਧਾ ਹੋਵੇਗਾ। ਇਸ ਸਮੇਂ ਸਰਕਾਰ ਨੂੰ ਵੱਖ-ਵੱਖ ਖੇਤਰਾਂ ਨੂੰ ਦਿੱਤੀ ਜਾ ਰਹੀ ਬਿਜਲੀ ਸਬਸਿਡੀ ਕਾਰਨ 1100 ਕਰੋੜ ਤੋਂ ਵੀ ਜ਼ਿਆਦਾ ਦੀ ਅਦਾਇਗੀ ਬਿਜਲੀ ਨਿਗਮ ਨੂੰ ਕਰਨੀ ਪੈ ਰਹੀ ਹੈ। ਹੁਣ ਇਸ ਵਿਚ 300 ਕਰੋੜ ਰੁਪਏ ਸਾਲਾਨਾ ਦਾ ਹੋਰ ਜ਼ਿਆਦਾ ਬੋਝ ਪੈਣ ਦੀ ਸੰਭਾਵਨਾ ਹੈ। ਇਹ ਵੀ ਪਤਾ ਲੱਗਾ ਹੈ ਕਿ ਬਿਜਲੀ ਨਿਗਮ ਦੇ ਸਿਰ ਅਜੇ ਵੀ 1400 ਕਰੋੜ ਰੁਪਏ ਦੀ ਦੇਣਦਾਰੀ ਹੈ ਅਤੇ ਇਸ ਦੀ ਪੂਰਤੀ ਵੀ ਆਮ ਲੋਕਾਂ ਤੋਂ ਹੀ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਤਰ੍ਹਾਂ ਆਮ ਲੋਕਾਂ ਨੂੰ ਦੇਰ ਜਾਂ ਸਵੇਰ ਇਕ ਹੋਰ ਬੋਝ ਸਹਿਣ ਲਈ ਵੀ ਤਿਆਰ ਰਹਿਣਾ ਪਏਗਾ। ਬਿਜਲੀ ਨਿਗਮ 'ਤੇ ਵਧਣ ਵਾਲੇ ਇਸ ਸੰਕਟ ਦਾ ਕਾਰਨ ਸਰਕਾਰ ਵਲੋਂ ਬਣਦੀ ਸਬਸਿਡੀ ਦੀ ਅਦਾਇਗੀ ਨਾ ਕੀਤਾ ਜਾਣਾ ਵੀ ਬਣਦਾ ਹੈ। ਇਸ ਨਾਲ ਨਿਗਮ ਦਾ ਵਿੱਤੀ ਸੰਕਟ ਗੰਭੀਰ ਹੁੰਦਾ ਜਾ ਰਿਹਾ ਹੈ। ਸਰਕਾਰੀ ਅਦਾਰੇ ਵੀ ਆਪਣੇ ਬਿੱਲ ਸਮੇਂ ਸਿਰ ਨਹੀਂ ਭਰਦੇ।
ਬਿਜਲੀ ਨਿਗਮ ਨੂੰ ਪੈਣ ਵਾਲੇ ਘਾਟੇ ਦਾ ਇਕ ਕਾਰਨ ਇਹ ਵੀ ਹੈ ਕਿ ਨਿੱਜੀ ਬਿਜਲੀ ਘਰਾਂ ਤੋਂ ਸਰਕਾਰ ਵਲੋਂ ਕੀਤੇ ਗਏ ਸਮਝੌਤਿਆਂ ਦੇ ਆਧਾਰ 'ਤੇ ਕਿਤੇ ਮਹਿੰਗੀਆਂ ਦਰਾਂ 'ਤੇ ਬਿਜਲੀ ਖ਼ਰੀਦੀ ਜਾ ਰਹੀ ਹੈ। ਇਸ ਤਰ੍ਹਾਂ ਸਿਆਸੀ ਤਰੁੱਟੀਆਂ ਅਤੇ ਇੱਛਾ ਸ਼ਕਤੀ ਦੀ ਘਾਟ ਇਕ ਅਜਿਹਾ ਚੱਕਰ ਬਣ ਜਾਂਦਾ ਹੈ ਜੋ ਲਗਾਤਾਰ ਵਧਦਾ ਜਾਂਦਾ ਹੈ। ਰਾਜਨੀਤਕ ਨਫ਼ਾ-ਨੁਕਸਾਨ ਦੀ ਪਰਵਾਹ ਕੀਤੇ ਬਿਨਾਂ ਪੰਜਾਬ ਨੂੰ ਵਾਧੂ ਬਿਜਲੀ ਵਾਲਾ ਸੂਬਾ ਬਣਾਉਣ ਦੇ ਖੋਖਲੇ ਦਾਅਵੇ ਵੀ ਬਿਜਲੀ ਨਿਗਮ 'ਤੇ ਜ਼ਿਆਦਾ ਬੋਝ ਬਣਦੇ ਹਨ। ਇਸ ਨਾਲ ਉਤਪਾਦਨ ਕੇਂਦਰਾਂ 'ਤੇ ਬੋਝ ਵਧਦਾ ਹੈ ਅਤੇ ਵਾਰ-ਵਾਰ ਅੜਿੱਕੇ ਪੈਣ ਨਾਲ ਵੀ ਲਾਗਤ ਵਧਦੀ ਹੈ। ਸਰਕਾਰ ਵਲੋਂ ਦਿੱਤੀ ਜਾਂਦੀ ਸਬਸਿਡੀ ਬਿਜਲੀ ਨਿਗਮ 'ਤੇ ਪੈਂਦੇ ਦਬਾਅ ਦਾ ਵੱਡਾ ਕਾਰਨ ਹੈ ਪਰ ਹਰ ਨਵੀਂ ਆਉਣ ਵਾਲੀ ਸਰਕਾਰ ਦੇ ਫ਼ੈਸਲੇ ਇਸ ਦਬਾਅ ਨੂੰ ਹੋਰ ਵਧਾਉਣ ਦਾ ਹੀ ਕੰਮ ਕਰਦੇ ਹਨ।
ਅਸੀਂ ਸਮਝਦੇ ਹਾਂ ਕਿ ਜੇਕਰ ਸਚਮੁੱਚ ਹੀ ਆਮ ਲੋਕਾਂ ਦੇ ਹਿਤਾਂ ਦੀ ਚਿੰਤਾ ਹੈ ਤਾਂ ਸਭ ਤੋਂ ਪਹਿਲਾਂ ਬਿਜਲੀ ਸਬੰਧੀ ਨੀਤੀਆਂ ਅਤੇ ਫ਼ੈਸਲਿਆਂ ਨੂੰ ਤਰਕਸੰਗਤ ਬਣਾਉਣਾ ਹੋਵੇਗਾ। ਸਬਸਿਡੀ ਨੂੰ ਲੈ ਕੇ ਕਿਸੇ ਵੀ ਫ਼ੈਸਲੇ 'ਤੇ ਕਈ ਤਰ੍ਹਾਂ ਦੀਆਂ ਮਸਲਹਤਾਂ ਹੋ ਸਕਦੀਆਂ ਹਨ। ਪਰ ਇਹ ਤਾਂ ਕੀਤਾ ਹੀ ਜਾ ਸਕਦਾ ਹੈ ਕਿ ਇਹ ਸਬਸਿਡੀ ਬਿਜਲੀ ਨਿਗਮ ਦੇ ਗਲੇ ਦੀ ਹੱਡੀ ਨਾ ਬਣੇ। ਤਾਪ ਬਿਜਲੀ ਘਰਾਂ 'ਤੇ ਨਿਰਭਰਤਾ ਘੱਟ ਕਰਕੇ ਵੀ ਇਸ ਸੰਕਟ ਦੇ ਤਾਪ ਨੂੰ ਘੱਟ ਕੀਤਾ ਜਾ ਸਕਦਾ ਹੈ। ਨਿੱਜੀ ਪਾਵਰ ਪਲਾਂਟਾਂ ਨਾਲ ਹੋਏ ਸਮਝੌਤਿਆਂ ਦੀ ਵੀ ਮੁੜ ਸਮੀਖਿਆ ਕਰਨ ਦੀ ਜ਼ਰੂਰਤ ਹੈ। ਸਭ ਤੋਂ ਵੱਡੀ ਗੱਲ ਇਹ ਵੀ ਹੈ ਕਿ ਬਿਜਲੀ ਦੀ ਚੋਰੀ ਨੂੰ ਰੋਕਣ ਨਾਲ ਵੀ ਕਾਫੀ ਹੱਦ ਤੱਕ ਸਮੱਸਿਆ ਹੱਲ ਹੋ ਸਕਦੀ ਹੈ। ਪਰ ਇਹ ਇਕ ਵੱਡਾ ਕੰਮ ਹੋ ਸਕਦਾ ਹੈ, ਕਿਉਂਕਿ ਬਿਜਲੀ ਚੋਰੀ ਦੇ ਬਹੁਤੇ ਮਾਮਲਿਆਂ ਵਿਚ ਸਰਕਾਰੀ ਅਦਾਰਿਆਂ ਸਮੇਤ ਹੋਰ 'ਵੱਡੇ ਲੋਕ' ਸ਼ਾਮਿਲ ਹੁੰਦੇ ਹਨ। ਇਸ ਨੂੰ ਰੋਕਣ ਲਈ ਦ੍ਰਿੜ੍ਹ ਇੱਛਾ ਸ਼ਕਤੀ ਦੀ ਵੱਡੀ ਲੋੜ ਹੈ। ਅਸੀਂ ਸਮਝਦੇ ਹਾਂ ਕਿ ਜਦੋਂ ਸਰਕਾਰ ਇਸ ਤਰ੍ਹਾਂ ਦੀ ਇੱਛਾ ਸ਼ਕਤੀ ਪੈਦਾ ਕਰ ਲਏਗੀ, ਉਸ ਦਿਨ ਬਿਜਲੀ ਦਰਾਂ ਨੂੰ ਵਧਾਉਣ ਦੀ ਬਹੁਤੀ ਨੌਬਤ ਨਹੀਂ ਆਏਗੀ।

ਖ਼ਬਰ ਸ਼ੇਅਰ ਕਰੋ

 

ਕੇਂਦਰੀ ਸਰਕਾਰ ਲਈ ਮੁਸ਼ਕਿਲ ਖੜ੍ਹੀ ਕਰ ਸਕਦਾ ਹੈ ਆਰਥਿਕ ਸੰਕਟ

ਮਾਹਿਰਾਂ ਦਾ ਮੰਨਣਾ ਹੈ ਕਿ ਆਰਥਿਕ ਸੰਕਟ ਦੇ ਸਿਆਸੀ ਪ੍ਰਭਾਵ ਤੁਰੰਤ ਦਿਖਾਈ ਨਹੀਂ ਦਿੰਦੇ। ਉਹ ਜਮ੍ਹਾਂ ਹੁੰਦੇ ਰਹਿੰਦੇ ਹਨ ਅਤੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਸਾਹਮਣੇ ਆਉਣ 'ਚ ਦੋ ਢਾਈ ਸਾਲ ਦਾ ਸਮਾਂ ਲਗਦਾ ਹੈ। ਨੋਟਬੰਦੀ ਨਾਲ ਜੋ ਨੁਕਸਾਨ ਹੋਇਆ ਸੀ, ਉਸ ਦਾ ਸਿਆਸੀ ...

ਪੂਰੀ ਖ਼ਬਰ »

ਕਦੋਂ ਰੁਕੇਗਾ ਸੜਕ ਹਾਦਸਿਆਂ ਦਾ ਇਹ ਹੜ੍ਹ?

ਸੜਕ ਸੁਰੱਖਿਆ ਹਫ਼ਤੇ 'ਤੇ ਵਿਸ਼ੇਸ਼ ਕੁਝ ਦਿਨ ਪਹਿਲਾਂ ਬਹੁਤ ਹੀ ਇਕ ਨਜ਼ਦੀਕੀ ਰਿਸ਼ਤੇਦਾਰ ਦੇ ਦੋ ਜਵਾਨ ਭਤੀਜਿਆਂ ਦੀ ਮੌਤ ਦਾ ਅਸਹਿ ਅਤੇ ਅਕਹਿ ਦੁੱਖ ਸਾਂਝਾ ਕਰਨ ਲਈ ਮੈਂ ਉਨ੍ਹਾਂ ਦੇ ਘਰ ਗਿਆ ਹੋਇਆ ਸਾਂ। ਤਿੰਨਾਂ ਭਰਾਵਾਂ ਦੇ ਪਰਿਵਾਰ ਵਿਚ ਕੇਵਲ ਉਹੀ ਦੋ ਨੌਜਵਾਨ ਸਨ। ...

ਪੂਰੀ ਖ਼ਬਰ »

'ਨਾਮ ਚੋਟੀ ਦਿਆਂ ਮੁਲਕਾਂ 'ਚ ਬੋਲਦਾ, ਤੇ ਘਰ ਲੱਗੀ ਅੱਗ ਨਾ ਬੁਝੇ'

ਮਾਲਵੇ ਦੇ ਕ੍ਰਾਂਤੀਕਾਰੀ ਲੇਖਕ ਜਗਸੀਰ ਜੀਦਾ ਦੀ ਇਹ ਬੋਲੀ 'ਬੰਦੇ ਮਾਰਨ ਲਈ ਖ਼ੋਜੀਆਂ ਮਿਜ਼ਾਈਲਾਂ ਤੇ ਨਰਮੇ ਦੀ ਸੁੰਡੀ ਨਾ ਮਰੇ।' ਅੱਜ ਵਾਰ-ਵਾਰ ਜ਼ਿਹਨ 'ਚ ਦਸਤਕ ਦੇ ਰਹੀ ਹੈ। ਭਾਵੇਂ ਬਾਈ ਜਗਸੀਰ ਦੀ ਇਹ ਰਚਨਾ ਮਾਲਵੇ ਦੇ ਨਰਮਾ ਉਤਪਾਦਕ ਜ਼ਿਮੀਂਦਾਰ ਦੀ ਪੀੜ 'ਚੋਂ ਨਿਕਲੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX